ਹਰਿਆਣਾ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ 17 ਨੂੰ

0
164

ਚੰਡੀਗੜ੍ਹ ( ਗਰਗ)-ਹਰਿਆਣਾ ਦੀ ਨਵੀਂ ਭਾਜਪਾ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ਦੇ ਸੈਕਟਰ 5 ਸਥਿਤ ਦੁਸਹਿਰਾ ਗਰਾਊਂਡ ਵਿਚ ਸਵੇਰੇ 10 ਵਜੇ ਹੋਵੇਗਾ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਸੀਨੀਅਰ ਆਗੂ ਅਤੇ ਕੁਝ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ। ਨਾਇਬ ਸਿੰਘ ਸੈਣੀ ਮੁੱਖ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕਣਗੇ।