23.9 C
Jalandhar
Thursday, October 17, 2024
spot_img

ਕਾਰ ’ਚੋਂ 10.4 ਕਿਲੋ ਹੈਰੋਇਨ ਬਰਾਮਦ, ਦੋਨੋਂ ਮੁਲਜ਼ਮ ਫਰਾਰ

ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਨੇ ਪਿੰਡ ਸੁੱਖੇਵਾਲਾ ਨੇੜੇ ਮਾਰੂਤੀ ਬਲੈਨੋ ਕਾਰ ’ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ।
ਇਹ ਜਾਣਕਾਰੀ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾ ਦੱਸਿਆ ਕਿ ਇਕ ਮੁਲਜ਼ਮ ਸੁਖਰਾਜ ਸਿੰਘ ਬਲੈਨੋ ਕਾਰ ਦਾ ਮਾਲਕ ਸੀ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਵੀ ਸੀ, ਜੋ ਆਪਣੇ ਸਾਥੀ ਸਮੇਤ ਮਹਿੰਦਰਾ ਸਕਾਰਪੀਓ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਸ ਟੀਮ ਨੇ ਬਲੈਨੋ ਕਾਰ ਪੀ ਬੀ 46 ਏ ਜੀ 1224 ਨੂੰ ਕਬਜ਼ੇ ’ਚ ਲੈ ਲਿਆ।ਡੀ ਜੀ ਪੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਾਂ ਵਿੱਚ ਸਵਾਰ ਵਿਅਕਤੀਆਂ ਦਰਮਿਆਨ ਹੈਰੋਇਨ ਦੀ ਖੇਪ ਦੇ ਲੈਣ-ਦੇਣ ਬਾਰੇ ਮਿਲੀ ਖੁਫੀਆ ਜਾਣਕਾਰੀ ਉਪਰੰਤ ਡੀ ਐੱਸ ਪੀ ਸੀ ਆਈ ਨਵਤੇਜ ਸਿੰਘ ਦੀ ਅਗਵਾਈ ਵਿੱਚ ਸੀ ਆਈ ਅੰਮਿ੍ਰਤਸਰ ਦੀ ਪੁਲਸ ਟੀਮ ਨੇ ਇੰਡੀਅਨ ਆਇਲ ਪੈਟਰੋਲ ਪੰਪ, ਪਿੰਡ ਸੁੱਖੇਵਾਲਾ, ਅੰਮਿ੍ਰਤਸਰ ਦੇ ਨੇੜਿਓਂ ਸੜਕ ਕਿਨਾਰੇ ਖੜ੍ਹੀਆਂ ਦੋਵਾਂ ਕਾਰਾਂ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਉਸ ਸਮੇਂ ਦੋਵੇਂ ਵਾਹਨਾਂ ਦੇ ਡਰਾਈਵਰ ਸਕਾਰਪੀਓ ਕਾਰ ਕੋਲ ਖੜ੍ਹੇ ਗੱਲਬਾਤ ਕਰ ਰਹੇ ਸਨ।ਪੁਲਸ ਨੂੰ ਦੇਖ ਕੇ ਦੋਵੇਂ ਮਹਿੰਦਰਾ ਸਕਾਰਪੀਓ ’ਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ, ਜਦਕਿ ਬਲੈਨੋ ਉਥੇ ਹੀ ਛੱਡ ਗਏ। ਬਲੈਨੋ ਦੀ ਚੈਕਿੰਗ ਕਰਨ ’ਤੇ ਪੁਲਸ ਟੀਮਾਂ ਨੇ ਕਾਰ ’ਚੋਂ ਹੈਰੋਇਨ ਦੀ ਖੇਪ, 1000 ਰੁਪਏ ਨਕਦ, ਸੁਖਰਾਜ ਸਿੰਘ ਦਾ ਆਧਾਰ ਕਾਰਡ ਤੇ ਵੋਟਰ ਆਈ ਡੀ ਕਾਰਡ ਦੀਆਂ ਫੋਟੋ ਕਾਪੀਆਂ ਬਰਾਮਦ ਕੀਤੀਆਂ।
ਡੀ ਜੀ ਪੀ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਸੁਖਰਾਜ ਸਿੰਘ ਨੇ ਸਕਾਰਪੀਓ ਵਿੱਚ ਸਵਾਰ ਵਿਅਕਤੀ ਨੂੰ ਹੈਰੋਇਨ ਦੀ ਖੇਪ ਦੇਣੀ ਸੀ।ਉਨ੍ਹਾ ਕਿਹਾ ਕਿ ਉਸ ਦੇ ਦੂਸਰੇ ਸਾਥੀ ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ।

Related Articles

Latest Articles