ਫਗਵਾੜਾ : ਇੱਥੇ ਸ਼ਨੀਵਾਰ ਦੁਪਹਿਰੇ ਸ਼ਾਮ ਨਗਰ ਵਿਚ ਸ਼ਿਵਪੁਰੀ ਨੇੜੇ ਘਰ ’ਚ ਜ਼ੋਰਦਾਰ ਧਮਾਕਾ ਹੋਣ ਕਾਰਨ ਦੋ ਨਾਬਾਲਗ ਮੰੁਡੇ ਗੰਭੀਰ ਜ਼ਖਮੀ ਹੋ ਗਏ। ਧਮਾਕੇ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਪਟਾਕਿਆਂ ’ਚ ਵਰਤਿਆ ਜਾਣ ਵਾਲਾ ਪੋਟਾਸ਼ੀਅਮ ਪਾਈਪ ’ਚ ਭਰਦੇ ਸਮੇਂ ਧਮਾਕਾ ਹੋਇਆ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਲਾਕਾ ਨਿਵਾਸੀਆਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਦੀ ਪਛਾਣ ਆਸ਼ੀਸ (13) ਅਤੇ ਅਮਨ (14) ਵਜੋਂ ਹੋਈ ਹੈ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ। ਹਾਲਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।





