38.1 C
Jalandhar
Friday, April 19, 2024
spot_img

ਕੋਰਬੇਵੈਕਸ ਦੀ ਬੂਸਟਰ ਡੋਜ਼ ਵੀ ਚੱਲੂ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕੋਵਿਸ਼ੀਲਡ ਜਾਂ ਕੋਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਵਾਲੇ ਬਾਲਗਾਂ ਲਈ ‘ਕੋਰਬੇਵੈਕਸ’ ਵੈਕਸੀਨ ਦੀ ਬੂਸਟਰ ਡੋਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ | ਦੇਸ਼ ‘ਚ ਪਹਿਲੀ ਵਾਰ ਹੋ ਰਿਹਾ ਹੈ, ਜਦੋਂ ਪਹਿਲੀ ਅਤੇ ਦੂਜੀ ਖੁਰਾਕ ਦੇ ਤੌਰ ‘ਤੇ ਲਗਾਏ ਟੀਕੇ ਤੋਂ ਇਲਾਵਾ ਕੋਈ ਹੋਰ ਟੀਕਾ ਬੂਸਟਰ ਡੋਜ਼ ਵਜੋਂ ਲਗਾਇਆ ਜਾਵੇਗਾ | ਕੇਂਦਰੀ ਸਿਹਤ ਮੰਤਰਾਲੇ ਨੇ ਟੀਕਾਕਰਨ ‘ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਇਹ ਮਨਜ਼ੂਰੀ ਦਿੱਤੀ ਹੈ |ਇਸੇ ਦੌਰਾਨ ਭਾਰਤ ‘ਚ ਇਕ ਦਿਨ ‘ਚ ਕੋਰੋਨਾ ਦੇ 16,047 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ ਵਧ ਕੇ 4,41,90,697 ਹੋ ਗਈ | ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 54 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,26,826 ਹੋ ਗਈ ਹੈ | ਪਿਛਲੇ 24 ਘੰਟਿਆਂ ਦੌਰਾਨ ਪੰਜਾਬ, ਮਹਾਰਾਸ਼ਟਰ ਤੇ ਦਿੱਲੀ ‘ਚ 7-7, ਪੱਛਮੀ ਬੰਗਾਲ ‘ਚ 5, ਹਿਮਾਚਲ ਅਤੇ ਮਿਜ਼ੋਰਮ ‘ਚ 3-3, ਛੱਤੀਸਗੜ੍ਹ, ਕਰਨਾਟਕ, ਓਡੀਸ਼ਾ, ਸਿੱਕਮ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ‘ਚ 2-2 ਅਤੇ ਗੁਜਰਾਤ, ਹਰਿਆਣਾ, ਝਾਰਖੰਡ ਤੇ ਨਾਗਾਲੈਂਡ ਵਿੱਚ ਇੱਕ-ਇੱਕ ਮੌਤ ਹੋਈ |
ਪਿ੍ਅੰਕਾ ਨੂੰ ਫਿਰ ਕੋਰੋਨਾ
ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਕਿਹਾ ਕਿ ਉਸ ਨੂੰ ਕੋਰੋਨਾ ਹੋ ਗਿਆ ਹੈ | ਉਹ ਘਰ ‘ਚ ਇਕਾਂਤਵਾਸ ਹੈ ਤੇ ਕੋਵਿਡ ਨਾਲ ਸੰਬੰਧਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ | ਉਹ ਇਸ ਤੋਂ ਪਹਿਲਾਂ ਵੀ ਕੋਰੋਨਾ ਪਾਜ਼ੇਟਿਵ ਹੋ ਚੁੱਕੀ ਹੈ |

Related Articles

LEAVE A REPLY

Please enter your comment!
Please enter your name here

Latest Articles