ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਸਾਰੀਆਂ ਪਟੀਸ਼ਨਾਂ ਰੱਦ

0
169

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨਾਲ ਸੰਬੰਧਤ ਸਾਰੀਆਂ ਹੀ ਚੋਣ ਪਟੀਸ਼ਨਾਂ ਨੂੰ ਸੋਮਵਾਰ ਰੱਦ ਕਰ ਦਿੱਤਾ। ਇਸ ਤਰ੍ਹਾਂ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਗਿਆ। ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਦਿਨ ਭਰ ਦੀ ਸੁਣਵਾਈ ਤੋਂ ਬਾਅਦ ਸ਼ਾਮ ਚਾਰ ਵਜੇ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਚੋਣਾਂ ਦਾ ਰਾਹ ਸਾਫ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾ ‘ਐੱਕਸ’ ਉਤੇ ਪਾਈ ਪੋਸਟ ਵਿਚ ਪੰਜਾਬੀਆਂ ਨੂੰ ਅਮਨ-ਅਮਾਨ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।
ਉਨ੍ਹਾ ਕਿਹਾਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕਿ 15 ਅਕਤੂਬਰ ਨੂੰ ਵੋਟਾਂ ਪਾਓ ਤੇ ਆਪਣੇ-ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ, ਜੋ ਪਿੰਡਾਂ ਦੇ ਵਿਕਾਸ ’ਚ ਯੋਗਦਾਨ ਪਾਉਣ। ਜਿੰਨੇ ਵੀ ਉਮੀਦਵਾਰ ਪੰਚੀ ਜਾਂ ਸਰਪੰਚੀ ਦੀਆਂ ਚੋਣਾਂ ਲੜ ਰਹੇ ਨੇ, ਸਭ ਨੂੰ ਮੇਰੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।
ਅੱਜ ਨਹੀਂ ਮਿਲਣੀ!
ਚੰਡੀਗੜ੍ਹ : ਪੰਚਾਇਤੀ ਚੋਣਾਂ ਕਾਰਨ ਮੰਗਲਵਾਰ ਪੰਜਾਬ ਵਿਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਬੁੱਧਵਾਰ ਸਵੇਰੇ 10 ਵਜੇ ਖੁੱਲ੍ਹਣਗੇ।