23.9 C
Jalandhar
Thursday, October 17, 2024
spot_img

ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਖਿਲਾਫ ਸੋਮਵਾਰ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ 18 ਅਕਤੂਬਰ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ’ਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ ਤੇ ਕਾਲੇ ਝੰਡੇ ਦਿਖਾਏ ਜਾਣਗੇ। ਮੰਡੀਆਂ ’ਚ ਆੜ੍ਹਤੀਆਂ ਵੱਲੋਂ ਕਾਲੇ ਝੰਡੇ ਲਗਾਏ ਜਾਣਗੇ। ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Related Articles

Latest Articles