25.3 C
Jalandhar
Thursday, October 17, 2024
spot_img

ਭਾਰਤੀ ਜਾਂਚ ਤੋਂ ਅਮਰੀਕਾ ਨੂੰ ਤਸੱਲੀ

ਵਾਸ਼ਿੰਗਟਨ : ਅਮਰੀਕਾ ਨੇ ਵੱਖਵਾਦੀ ਆਗੂ (ਗੁਰਪਤਵੰਤ ਸਿੰਘ ਪਨੂੰ) ਦੀ ਹੱਤਿਆ ਦੀ ਸਾਜ਼ਿਸ਼ ’ਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਭਾਰਤੀ ਜਾਂਚ ਕਮੇਟੀ ਦੇ ਦੇਸ਼ ਦੇ ਦੌਰੇ ਦੌਰਾਨ ਹੋਈ ਮੀਟਿੰਗ ਨੂੰ ਸਾਰਥਕ ਦੱਸਦੇ ਹੋਏ ਕਿਹਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਨਿਆਂ ਵਿਭਾਗ ਦੇ ਮੁਕੱਦਮੇ ’ਚ ਨਾਮਜ਼ਦ ਵਿਅਕਤੀ ਹੁਣ ਭਾਰਤ ਸਰਕਾਰ ਦਾ ਮੁਲਾਜ਼ਮ ਨਹੀਂ ਹੈ। ਅਮਰੀਕਾ ਨੇ ਕਿਹਾ ਕਿ ਉਹ ਭਾਰਤ ਵੱਲੋਂ ਮਿਲੇ ਸਹਿਯੋਗ ਤੋਂ ਸੰਤੁਸ਼ਟ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ’ਚ ਕਿਹਾਅਸੀਂ ਭਾਰਤ ਵੱਲੋਂ ਮਿਲ ਰਹੇ ਸਹਿਯੋਗ ਤੋਂ ਸੰਤੁਸ਼ਟ ਹਾਂ। ਇਹ ਇਕ ਲਗਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਅਸੀਂ ਇਸ ’ਤੇ ਉਨ੍ਹਾਂ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ, ਜਿਵੇਂ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਅਪਡੇਟ ਕਰਦੇ ਰਹੇ ਹਾਂ, ਉਸੇ ਤਰ੍ਹਾਂ ਅਸੀਂ ਉਨ੍ਹਾਂ ਦੀ ਜਾਂਚ ਦੇ ਸੰਦਰਭ ’ਚ ਸਾਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੀ ਵੀ ਸ਼ਲਾਘਾ ਕਰਦੇ ਹਾਂ।

Related Articles

Latest Articles