25.3 C
Jalandhar
Thursday, October 17, 2024
spot_img

ਵੱਡੇ ਕਰਜ਼ਿਆਂ ’ਤੇ ਮਹੀਨੇ ਲਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ’ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ।
ਉਨ੍ਹਾ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ ਤੱਕ ਜਾਰੀ ਰਹੇਗੀ। ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜ਼ਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ ’ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜ਼ਿਊਮਰ ਲੋਨ ਮੁਹੱਈਆ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਇਸ ਬੈਂਕ ਤੋਂ ਸਸਤੇ ਦਰਾਂ ’ਤੇ ਵਾਹਨ ਲੋਨ ਪ੍ਰਾਪਤ ਕਰਕੇ ਕੋਈ ਵੀ ਪਰਵਾਰ ਆਪਣੀ ਸੁਪਨਿਆਂ ਦੀ ਕਾਰ ਦੀ ਸਵਾਰੀ ਦਾ ਆਨੰਦ ਮਾਣ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਲੋਨ ਲੈਣ ਵਾਲੇ ਗਾਹਕ ਨੂੰ ਪੇਸ਼ਕਸ਼ ਦੀ ਮਿਆਦ ਦੌਰਾਨ ਪਰਸਨਲ ਲੋਨ, ਕੰਜ਼ਿਊਮਰ ਲੋਨ ਅਤੇ ਵਾਹਨ ਲੋਨ ਲਈ ਕੋਈ ਵੀ ਪ੍ਰੋਸੈਸਿੰਗ ਫੀਸ/ਚਾਰਜ ਅਦਾ ਨਹੀਂ ਕਰਨੇ ਪੈਣਗੇ। ਉਨ੍ਹਾ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦਿਆਂ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Related Articles

Latest Articles