14.2 C
Jalandhar
Monday, December 23, 2024
spot_img

ਟੀਚਰਾਂ ਦੀ ਫਿਨਲੈਂਡ ਫੇਰੀ ਮੀਲ ਪੱਥਰ ਸਾਬਤ ਹੋਵੇਗੀ : ਬੈਂਸ

ਚੰਡੀਗੜ੍ਹ
(ਗੁਰਜੀਤ ਬਿੱਲਾ)
ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ। ਅੱਜ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੇ ਹਨ।
ਉਨ੍ਹਾ ਕਿਹਾ ਕਿ 2022 ਤੋਂ ਪਹਿਲਾਂ 8000 ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਬਾਊਂਡਰੀਆਂ ਨਹੀਂ ਸਨ। ਅਸੀਂ ਉਨ੍ਹਾਂ ਸਾਰੇ ਸਕੂਲਾਂ ਵਿੱਚ ਲਗਭਗ 1400 ਕਿਲੋਮੀਟਰ ਲੰਮੀ ਬਾਊਂਡਰੀ ਬਣਾਈ ਹੈ। 10,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਅਤੇ ਬੱਚਿਆਂ ਦੀ ਪੜ੍ਹਾਈ ਲਈ ਡੈਸਕ ਮੁਹੱਈਆ ਕਰਵਾਏ ਗਏ। ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਫਰਨੀਚਰ ਨਾ ਹੋਣ ਕਾਰਨ ਇੱਕ ਲੱਖ ਦੇ ਕਰੀਬ ਬੱਚੇ ਫਰਸ਼ ’ਤੇ ਬੈਠ ਕੇ ਪੜ੍ਹਦੇ ਸਨ। ਅਸੀਂ ਇਸ ਸਮੱਸਿਆ ਦਾ ਹੱਲ ਕੀਤਾ ਹੈ। 1400 ਸਕੂਲਾਂ ਵਿੱਚ ਲੜਕੀਆਂ ਲਈ ਬਾਥਰੂਮ ਨਹੀਂ ਸਨ, ਅਸੀਂ ਉਹ ਵੀ ਬਣਾਏ।ਉਨ੍ਹਾ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਨਾਲ-ਨਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। 18,000 ਸਕੂਲਾਂ ਵਿੱਚ ਵਾਈ-ਫਾਈ ਲਗਾਇਆ ਗਿਆ ਹੈ। ਸਕੂਲਾਂ ਵਿੱਚ ਸੁਰੱਖਿਆ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ‘ਆਪ’ ਸਰਕਾਰ ਤੋਂ ਪਹਿਲਾਂ ਸਰਕਾਰੀ ਸਕੂਲਾਂ ਨੂੰ ਸਫਾਈ ਲਈ ਇਕ ਰੁਪਿਆ ਵੀ ਨਹੀਂ ਮਿਲਦਾ ਸੀ, ਹੁਣ 3000 ਤੋਂ ਲੈ ਕੇ 50,000 ਰੁਪਏ ਪ੍ਰਤੀ ਮਹੀਨਾ ਤੱਕ ਮਿਲ ਰਿਹਾ ਹੈ।
ਇਸ ਸਭ ਦੇ ਬਾਵਜੂਦ ਚੰਗੀ ਸਿੱਖਿਆ ਲਈ ਸਭ ਤੋਂ ਜ਼ਰੂਰੀ ਹੈ ਅਧਿਆਪਕਾਂ ਦੀ ਸਿਖਲਾਈ। ਅਸੀਂ ਸਾਰੇ ਸਕੂਲ ਆਫ਼ ਐਮੀਨੈਂਸ ਅਤੇ ਪੰਜਾਬ ਦੇ ਹੋਰ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿੱਤੀ। ਅਸੀਂ ਹੁਣ ਤੱਕ 202 ਪਿ੍ਰੰਸੀਪਲਾਂ ਨੂੰ ਸਿੰਗਾਪੁਰ ਭੇਜ ਚੁੱਕੇ ਹਾਂ। ਅਹਿਮਦਾਬਾਦ ਤੋਂ 152 ਹੈੱਡਮਾਸਟਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਹੁਣ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾ ਰਿਹਾ ਹੈ।
ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਦਿੱਲੀ ਵਿੱਚ ਫਿਨਲੈਂਡ ਦੇ ਰਾਜਦੂਤ ਦੀ ਮੌਜੂਦਗੀ ਵਿੱਚ ਐੱਮ ਓ ਯੂ ਉੱਤੇ ਹਸਤਾਖਰ ਕੀਤੇ ਗਏ। ਸਿਖਲਾਈ ਤਿੰਨ ਹਫ਼ਤਿਆਂ ਲਈ ਹੋਵੇਗੀ। ਅਗਲਾ ਬੈਚ ਫਰਵਰੀ-ਮਾਰਚ 2025 ਵਿੱਚ ਭੇਜਿਆ ਜਾਵੇਗਾ।

Related Articles

Latest Articles