ਮੁੰਬਈ : ਮੁੰਬਈ ਟ੍ਰੈਫਿਕ ਪੁਲਸ ਨੂੰ ਪ੍ਰਾਪਤ ਸੰਦੇਸ਼ ’ਚ ਕਥਿਤ ਤੌਰ ’ਤੇ ਪੰਜ ਕਰੋੜ ਰੁਪਏ ਦੇ ਭੁਗਤਾਨ ਦੇ ਬਦਲੇ ’ਚ ਸਲਮਾਨ ਖਾਨ ਅਤੇ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਵਿਚਕਾਰ ਚੱਲ ਰਹੇ ਝਗੜੇ ਨੂੰ ਸੁਲਝਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਵਟਸਐਪ ’ਤੇ ਪ੍ਰਾਪਤ ਸੰਦੇਸ਼ ਵਿਚ ਕਿਹਾ ਗਿਆ ਹੈ ਕਿ ਜੇ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦਾ ਹੈ ਅਤੇ ਬਿਸ਼ਨੋਈ ਨਾਲ ਦੁਸ਼ਮਣੀ ਖਤਮ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਪੰਜ ਕਰੋੜ ਰੁਪਏ ਦਾ ਭੁਗਤਾਨ ਕਰਨਾ ਪਵੇਗਾ।
ਇਸ ਨੂੰ ਹਲਕੇ ’ਚ ਨਾ ਲਓ, ਨਹੀਂ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ। ਉਧਰ, ਇਸ ਸੰਦੇਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੰਬਈ ਪੁਲਸ ਨੇ ਭੇਜਣ ਵਾਲੇ ਦੇ ਪਿਛੋਕੜ, ਜਬਰਨ ਵਸੂਲੀ, ਜਾਨ ਦੀਆਂ ਧਮਕੀਆਂ ਦੇ ਪਿੱਛੇ ਉਨ੍ਹਾਂ ਦੇ ਇਰਾਦੇ ਆਦਿ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।