ਸ੍ਰੀਨਗਰ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਮੰਤਰੀ ਮੰਡਲ ਦੇ ਉਸ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ’ਚ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ ਗਈ ਹੈ।
ਇਕ ਅਧਿਕਾਰਤ ਤਰਜਮਾਨ ਨੇ ਕਿਹਾਵੀਰਵਾਰ ਨੂੰ ਅਬਦੁੱਲਾ ਦੀ ਪ੍ਰਧਾਨਗੀ ’ਚ ਹੋਈ ਕੈਬਨਿਟ ਦੀ ਮੀਟਿੰਗ ’ਚ ਸੂਬੇ ਦਾ ਮੂਲ ਦਰਜਾ ਬਹਾਲ ਕਰਨ ਦੇ ਮਤੇ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ ਸੀ। ਤਰਜਮਾਨ ਨੇ ਵਿਸਥਾਰ ’ਚ ਜਾਣਕਾਰੀ ਦਿੱਤੇ ਬਿਨਾਂ ਕਿਹਾ ਕਿ ਉਪ ਰਾਜਪਾਲ ਨੇ ਮੰਤਰੀ ਮੰਡਲ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਰਜਮਾਨ ਨੇ ਕਿਹਾ ਕਿ ਸੂਬੇ ਦਾ ਦਰਜਾ ਬਹਾਲ ਕਰਨਾ ਸੁਧਾਰ ਪ੍ਰਕਿਰਿਆ ਦੀ ਇਕ ਸ਼ੁਰੂਆਤ ਹੋਵੇਗੀ, ਜਿਸ ਨਾਲ ਸੰਵਿਧਾਨਕ ਅਧਿਕਾਰ ਮੁੜ ਬਹਾਲ ਹੋਣਗੇ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਪਛਾਣ ਦੀ ਰੱਖਿਆ ਹੋਵੇਗੀ।