ਮਜੀਠੀਆ ਦੀ ਪੱਕੀ ਜ਼ਮਾਨਤ

0
386

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਨਾਲ ਸੰਬੰਧਤ ਕੇਸ ਵਿਚ ਬੁੱਧਵਾਰ ਪੱਕੀ ਜ਼ਮਾਨਤ ਦੇ ਦਿੱਤੀ | ਜਸਟਿਸ ਐੱਮ ਐੱਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਦੋ ਕੁ ਹਫਤੇ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ | ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿਚ ਪੱਕੀ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ | ਮਜੀਠੀਆ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤੱਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਤੇ ਅਹੁਦੇ ਦੀ ਦੁਰਵਰਤੋਂ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਉਹ ਉਸ ਦੇ ਨਿਸ਼ਾਨੇ ‘ਤੇ ਸੀ |

LEAVE A REPLY

Please enter your comment!
Please enter your name here