ਧੁਲੇ (ਮਹਾਰਾਸ਼ਟਰ)
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਸ਼ਨੀਵਾਰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਮਹਾਂ ਵਿਕਾਸ ਅਗਾੜੀ (ਐੱਮ ਵੀ ਏ) ਤੋਂ 12 ਸੀਟਾਂ ਮੰਗੀਆਂ ਹਨ। ਉੱਤਰ ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕਿਹਾ ਕਿ ਉਨ੍ਹਾ ਦੀ ਪਾਰਟੀ ਨੇ ਅਜਿਹੀਆਂ ਕੁਝ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰਨੇ ਹਨ, ਜਿੱਥੇ ਇਸ ਦੇ ਮੌਜੂਦਾ ਵਿਧਾਇਕ ਹਨ ਅਤੇ ਜਿੱਥੇ ਉਸ ਨੂੰ ਆਪਣੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ।