ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਵਿਜਯਾ ਕਿਸ਼ੋਰ ਰਹਾਟਕਰ ਨੂੰ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ਹੈ। ਸਰਕਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਇਹ ਨਿਯੁਕਤੀ ਤਿੰਨ ਸਾਲ ਜਾਂ ਰਹਾਟਕਰ ਦੇ 65 ਸਾਲ ਦੇ ਹੋਣ (ਦੋਹਾਂ ਵਿੱਚੋਂ ਜੋ ਵੀ ਪਹਿਲਾਂ ਹੋਵੇ) ਤੱਕ ਲਈ ਹੋਵੇਗੀ। ਰਹਾਟਕਰ ਤੋਂ ਇਲਾਵਾ ਸਰਕਾਰ ਨੇ ਡਾ. ਅਰਚਨਾ ਮਜੂਮਦਾਰ ਨੂੰ ਤਿੰਨ ਸਾਲ ਦੇ ਕਾਰਜਕਾਲ ਲਈ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ।