ਮੋਗਾ : ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਪੰਜਾਬ (ਏਟਕ) ਵੱਲੋਂ ਆਪਣੇ ਮਹਿਬੂਬ ਆਗੂ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 36ਵੀਂ ਬਰਸੀ ਸੋਮਵਾਰ ਨੂੰ ਮੋਗਾ ਦੇ ਬੱਸ ਸਟੈਂਡ ਵਿਖੇ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਪੰਜਾਬ ਭਰ ਤੋਂ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਪੰਜਾਬ ਏਟਕ, ਟਰੇਡ ਯੂਨੀਅਨ ਕੌਸਲ, ਸੀ.ਪੀ.ਆਈ, ਨਰੇਗਾ ਮਜ਼ਦੂਰ ਯੂਨੀਅਨ, ਆਂਗਣਵਾੜੀ ਵਰਕਰ ਯੂਨੀਅਨ ਤੋਂ ਇਲਾਵਾ ਏਟਕ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਆਗੂ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਇਸ ਸਮਾਗਮ ’ਚ ਸ਼ਮੂਲੀਅਤ ਕਰਨਗੇ।