ਚੰਡੀਗੜ੍ਹ : ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਜਸਟਿਸ ਜੀ ਐੱਸ ਸੰਧਾਵਾਲੀਆ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਨੂੰ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਕੇਂਦਰ ਨੇ ਨਿਯੁਕਤੀ ਨੂੰ ਅਜੇ ਤੱਕ ਨੋਟੀਫਾਈ ਨਹੀਂ ਕੀਤਾ। ਜਸਟਿਸ ਸੰਧਾਵਾਲੀਆ ਦੀ ਨਿਯੁਕਤੀ ਲਈ ਸੂਬੇ ਦੇ ਮੁੱਖ ਮੰਤਰੀ ਦੀ ਸਹਿਮਤੀ ਲੈਣੀ ਪੈਣੀ ਹੈ, ਪਰ ਸੂਬਾ ਸਰਕਾਰ ਨੂੰ ਕੇਂਦਰ ਵੱਲੋਂ ਇਸ ਬਾਰੇ ਕੋਈ ਸੂਚਨਾ ਨਹੀਂ ਮਿਲੀ। ਇਸ ਦੌਰਾਨ ਕੇਂਦਰ ਨੇ ਜਸਟਿਸ ਤਰਲੋਕ ਸਿੰਘ ਚੌਹਾਨ ਨੂੰ ਐਕਟਿੰਗ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਹੈ, ਜਿਸ ਤੋਂ ਲੱਗਦਾ ਹੈ ਕਿ ਜਸਟਿਸ ਸੰਧਾਵਾਲੀਆ ਦੀ ਨਿਯਕੁਤੀ ਹੋਰ ਅੱਗੇ ਪੈ ਜਾਵੇਗੀ।
ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 11 ਜੁਲਾਈ ਨੂੰ ਜਸਟਿਸ ਸੰਧਾਵਾਲੀਆ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ ਜਸਟਿਸ ਬਣਾਉਣ ਦੀ ਸਿਫਾਰਸ਼ ਕੀਤੀ ਸੀ, ਪਰ ਉਸ ਤੋਂ ਬਾਅਦ ਸਿਫਾਰਸ਼ ਬਦਲ ਕੇ ਉਨ੍ਹਾ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਲਈ ਕਹਿ ਦਿੱਤਾ ਸੀ।