ਸ੍ਰੀ ਮੁਕਤਸਰ ਸਾਹਿਬ : 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਗਿੱਦੜਬਾਹਾ ਹਲਕੇ ਤੋਂ ਚੋਣ ਲੜ ਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿੱਦੜਬਾਹਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ। ਇਸ ਮੌਕੇ ਉਨ੍ਹਾ ਨਾਲ ਰਘਬੀਰ ਸਿੰਘ ਪ੍ਰਧਾਨ ਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਵੀ ਮੌਜੂਦ ਸਨ। ਬਰਾੜ 1992 ਅਤੇ 1999 ’ਚ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਕਾਂਗਰਸ ਪਾਰਟੀ ਵਿਚ 35 ਸਾਲ ਤੱਕ ਰਹਿਣ ਤੋਂ ਬਾਅਦ ਹਾਈ ਕਮਾਂਡ ਨਾਲ ਕੁਝ ਵਖਰੇਵਿਆਂ ਕਾਰਨ ਉਹ ਪਾਰਟੀ ਛੱਡ ਕੇ ਆਲ ਇੰਡੀਆ ਤਿ੍ਰਣਮੂਲ ਕਾਂਗਰਸ ਦੇ ਸੂਬਾ ਪ੍ਰਧਾਨ ਬਣ ਗਏ। ਇਸ ਤੋਂ ਬਾਅਦ 2021 ’ਚ ਉਨ੍ਹਾ ਮੌੜ ਮੰਡੀ ਤੋਂ ਅਕਾਲੀ ਉਮੀਦਵਾਰ ਵਜੋਂ ਚੋਣ ਲੜੀ ਅਤੇ ਹੁਣ ਉਹ ਆਜ਼ਾਦ ਉਮੀਦਵਾਰ ਵਜੋਂ ਨਿੱਤਰੇ ਹਨ।