10.4 C
Jalandhar
Monday, December 23, 2024
spot_img

ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਟਿਕਟਾਂ ਬਲੈਕ ਕਰਨ ਵਾਲਿਆਂ ’ਤੇ ਛਾਪੇਮਾਰੀ

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨਿੱਚਰਵਾਰ ਕਿਹਾ ਕਿ ਉਨ੍ਹਾਂ ਦਿਲਜੀਤ ਦੋਸਾਂਝ ਦੇ ਕੋਲਡਪਲੇਅ ਅਤੇ ਦਿਲ-ਲੁਮਿਨਾਟੀ ਸ਼ੋਅ ਲਈ ਟਿਕਟਾਂ ਦੀ ਬਲੈਕ ਮਾਰਕੀਟਿੰਗ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸੰਬੰਧੀ ਛਾਪੇਮਾਰੀ ਕਰਨ ਤੋਂ ਬਾਅਦ ਕਥਿਤ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਇਸ ਸੰਬੰਧੀ ਸ਼ੁੱਕਰਵਾਰ ਦਿੱਲੀ, ਮੁੰਬਈ, ਜੈਪੁਰ, ਬੇਂਗਲੁਰੂ ਅਤੇ ਚੰਡੀਗੜ੍ਹ ਦੇ 13 ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ। ਫੈਡਰਲ ਏਜੰਸੀ ਨੇ ਕਿਹਾ ਕਿ ਆਮ ਤੌਰ ’ਤੇ ਟਿਕਟਾਂ ਜ਼ੋਮੈਟੋ, ਬੁੱਕ ਮਾਈ ਸ਼ੋਅ ਅਤੇ ਹੋਰਾਂ ਪਲੇਟਫਾਰਮਾਂ ’ਤੇ ਉਪਲੱਬਧ ਹੁੰਦੀਆਂ ਹਨ ਪਰ ਜਦੋਂ ਮੰਗ ਬਹੁਤ ਜ਼ਿਆਦਾ ਹੁੰਦੀ ਹੈ, ਤਾਂ ਇਹ ਟਿਕਟਾਂ ਤੇਜ਼ੀ ਨਾਲ ਵਿਕ ਜਾਂਦੀਆਂ ਹਨ ਅਤੇ ਫਿਰ ਲੋਕ ਵਿਕਲਪਕ ਸਰੋਤਾਂ ਦੀ ਭਾਲ ਕਰਦੇ ਹਨ।
ਈ ਡੀ ਨੇ ਬਿਆਨ ’ਚ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਖੋਜ ਅਤੇ ਜਾਂਚ ’ਚ ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਜਾਅਲੀ ਟਿਕਟਾਂ ਸਮੇਤ ਅਜਿਹੀਆਂ ਟਿਕਟਾਂ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਕਈ ਵਿਅਕਤੀਆਂ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਟਿਕਟਾਂ ਦੀ ਵਿਕਰੀ ਘਪਲੇ ’ਚ ਵਰਤੇ ਗਏ ਮੋਬਾਈਲ ਫੋਨ, ਲੈਪਟਾਪ, ਸਿਮ ਕਾਰਡ ਸਮੇਤ ਹੋਰ ਸਮੱਗਰੀ ਜ਼ਬਤ ਕੀਤੀ ਗਈ ਹੈ। ਈ ਡੀ ਨੇ ਕਿਹਾ ਕਿ ਛਾਪੇਮਾਰੀ ਦਾ ਉਦੇਸ਼ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ, ਇਨ੍ਹਾਂ ਘੁਟਾਲਿਆਂ ਦਾ ਸਹਿਯੋਗ ਕਰਨ ਵਾਲੇ ਵਿੱਤੀ ਨੈੱਟਵਰਕ ਦੀ ਜਾਂਚ ਕਰਨਾ ਅਤੇ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਤੋਂ ਪੈਦਾ ਹੋਏ ਅਪਰਾਧ ਦੀ ਕਮਾਈ ਬਾਰੇ ਪਤਾ ਲਗਾਉਣਾ ਸੀ।

Related Articles

Latest Articles