ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਈਸ਼ਾਂਕ ਚੱਬੇਵਾਲ ਦੇ ਹੱਕ ਵਿਚ ਚੋਣ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾ ਦਾ ਅਗਲਾ ਮਿਸ਼ਨ ਮਹਿਲਾਵਾਂ ਨੂੰ 1100 ਰੁਪਏ ਦੇਣਾ ਹੈ।
ਉਨ੍ਹਾ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਗਿਣਾਉਦਿਆਂ ਮਕਾਨ ਬਣਾਉਣ ਲਈ ਐੱਨ ਓ ਸੀ ਦੀ ਸ਼ਰਤ ਖਤਮ ਕਰਨ, ਮੁਫਤ ਬਿਜਲੀ, ਐੱਸ ਐੱਸ ਐੱਫ ਤੇ ਪੰਜਾਬ ਸਰਕਾਰ ਦੀਆਂ ਹੋਰ ਉਪਲੱਬਧੀਆਂ ਬਾਰੇ ਜ਼ਿਕਰ ਕੀਤਾ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਵਿੰਨ੍ਹਦਿਆਂ ਉਹਨਾ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਧਾਈ ਹੈ ਅਤੇ ਪਰਮਾਤਮਾ ਦਾ ਸ਼ੁਕਰ ਹੈ ਕਿ ਕੈਪਟਨ ਸਾਹਿਬ ਵੀ ਦਿਖਾਈ ਦਿੱਤੇ ਹਨ।
ਪ੍ਰਧਾਨਗੀ ਛੱਡਣ ਦਾ ਸੰਕੇਤ
ਆਮ ਆਦਮੀ ਪਾਰਟੀ ਪੰਜਾਬ ਨੂੰ ਜਲਦ ਨਵਾਂ ਪ੍ਰਧਾਨ ਮਿਲ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਮੈਂ ਚਾਹੁੰਦਾਂ ਕਿ ਪ੍ਰਧਾਨਗੀ ਕਿਸੇ ਹੋਰ ਨੂੰ ਮਿਲੇ। ਬਤੌਰ ਮੁੱਖ ਮੰਤਰੀ ਬਹੁਤ ਸਾਰੇ ਅਹਿਮ ਕੰਮਕਾਜ ਹੁੰਦੇ ਹਨ। ਇਸ ਲਈ ਪਾਰਟੀ ਲਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ। ਪਿਛਲੇ ਸੱਤ ਸਾਲ ਤੋਂ ਮੈਂ ਪਾਰਟੀ ਪ੍ਰਧਾਨ ਹਾਂ ਤੇ ਬਾਕੀਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ।





