ਅੰਮਿ੍ਰਤਸਰ : ਅਕਾਲੀ ਦਲ ਤੋਂ ਅਸਤੀਫਾ ਦੇਣ ਦੇ ਬਾਅਦ ਇਕ ਵਾਰ ਫਿਰ ਵਿਰਸਾ ਸਿੰਘ ਵਲਟੋਹਾ ਨੇ ਮੰਗਲਵਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ।
ਅਰਦਾਸ ਕਰਨ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾ ਦੇ ਪਰਵਾਰ ਬਾਰੇ ਜਾਤੀਸੂਚਕ ਗੱਲਾਂ ਕਹਿਣ ਦੇ ਉਨ੍ਹਾ ’ਤੇ ਲਗਾਏ ਗਏ ਦੋਸ਼ ਝੂਠੇ ਹਨ। ਜੇ ਉਨ੍ਹਾ ਕੋਲ ਕੋਈ ਸਬੂਤ ਹੈ ਤਾਂ ਉਹ ਗੁਰੂ ਪੰਥ ਦੀ ਕਚਹਿਰੀ ’ਚ ਪੇਸ਼ ਕਰਨ। ਗਿਆਨੀ ਹਰਪ੍ਰੀਤ ਸਿੰਘ ਦਾ ਪਰਵਾਰ ਉਨ੍ਹਾ ਦਾ ਆਪਣਾ ਪਰਵਾਰ ਹੈ।