ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਦਿੱਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ। ਉਨ੍ਹਾ ਕਿਹਾ ਕਿ ਇਸ ਵਾਰ ਬੰਦੀਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ।