ਚੰਡੀਗੜ੍ਹ : ਪੰਜਾਬ ਪੁਲਸ ਨੇ ਯੂ ਪੀ ਪੁਲਸ ਦੇ ਸਹਿਯੋਗ ਨਾਲ ਲਖਨਊ ’ਚ ਦੋ ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ। ਦੋਵੇਂ ਪੰਜਾਬ ’ਚ ਕਤਲਾਂ ਤੇ ਹੋਰ ਗੰਭੀਰ ਮਾਮਲਿਆਂ ਵਿਚ ਲੋੜੀਂਦੇ ਸਨ। ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗਿ੍ਰਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਬਿਕਰਮਜੀਤ ਉਰਫ ਵਿੱਕੀ, ਤਰਨ ਤਾਰਨ ਵਾਸੀ ਗੁਰਪ੍ਰੀਤ ਸਿੰਘ ਉਰਫ ਗੋਪੀ ਮਾਹਲ ਦੇ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਹੈ ਅਤੇ ਦੂਜਾ ਮੁਲਜ਼ਮ ਪੰਜਾਬ ਸਿੰਘ ਸਤੰਬਰ 2024 ’ਚ ਫਿਰੋਜ਼ਪੁਰ ’ਚ ਹੋਏ ਤੀਹਰੇ ਕਤਲ ਦਾ ਮੁੱਖ ਮੁਲਜ਼ਮ ਹੈ। ਪੁਲਸ ਅਧਿਕਾਰੀਆਂ ਅਨੁਸਾਰ ਦੋਵੇਂ ਮੁਲਜ਼ਮ ਵਿਦੇਸ਼ਾਂ ’ਚ ਰਹਿ ਰਹੇ ਗੈਂਗਸਟਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।