ਪਟਿਆਲਾ : ਰਾਜਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੂੰ ਬੁੱਧਵਾਰ ਸ਼ਾਮ ਅਦਾਲਤ ਦੇ ਆਦੇਸ਼ਾਂ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਜਿਉਂ ਹੀ ਮਾਲੀ ਜੇਲ੍ਹ ਵਿੱਚੋਂ ਬਾਹਰ ਆਏ ਤਾਂ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ, ਉਨ੍ਹਾ ਦੇ ਭਰਾ ਰਣਜੀਤ ਸਿੰਘ ਗਰੇਵਾਲ ਸਮੇਤ ਕਈ ਹੋਰ ਕਿਸਾਨ ਆਗੂਆਂ ਤੇ ਜਮਹੂਰੀ ਅਧਿਕਾਰ ਸਭਾ ਦੇ ਕਾਰਕੁੰਨਾਂ ਨੇ ਮਾਲੀ ਦਾ ਨਿੱਘਾ ਸਵਾਗਤ ਕੀਤਾ। ਇਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਵੀ ਟੇਕਿਆ।