9.4 C
Jalandhar
Thursday, January 23, 2025
spot_img

ਕੈਨੇਡਾ ਨੇ ਸ਼ਾਹ ’ਤੇ ਦੋਸ਼ ਮੜ੍ਹਿਆ

ਵਾਸ਼ਿੰਗਟਨ : ਕੈਨੇਡਾ ਦੀ ਸਰਕਾਰ ਨੇ ਮੰਗਲਵਾਰ ਦੋਸ਼ ਲਾਇਆ ਕਿ ਕੈਨੇਡਾ ਦੀ ਧਰਤੀ ’ਤੇ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਸਹਿਯੋਗੀ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਹਾਲਾਂਕਿ ਭਾਰਤ ਸਰਕਾਰ ਨੇ ਕੈਨੇਡਾ ਦੇ ਪਿਛਲੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰ ਦਿੱਤਾ ਸੀ।
‘ਵਾਸ਼ਿੰਗਟਨ ਪੋਸਟ’ ਅਖਬਾਰ ਨੇ ਸਭ ਤੋਂ ਪਹਿਲਾਂ ਰਿਪੋਰਟ ਦਿੱਤੀ ਸੀ ਕਿ ਕੈਨੇਡੀਅਨ ਅਧਿਕਾਰੀਆਂ ਨੇ ਦੋਸ਼ ਲਗਾਇਆ ਸੀ ਕਿ ਕੈਨੇਡਾ ’ਚ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਅਤੇ ਧਮਕਾਉਣ ਦੀ ਮੁਹਿੰਮ ਪਿੱਛੇ ਸ਼ਾਹ ਦਾ ਹੱਥ ਸੀ। ਕੈਨੇਡਾ ਦੇ ਵਿਦੇਸ਼ ਮਾਮਲਿਆਂ ਦੇ ਉਪ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਸੰਸਦੀ ਪੈਨਲ ਨੂੰ ਕਿਹਾ ਕਿ ਉਨ੍ਹਾ ਨੇ ਅਮਰੀਕਾ ਸਥਿਤ ਇਕ ਅਖਬਾਰ ਨੂੰ ਦੱਸਿਆ ਕਿ ਇਸ ਸਾਜ਼ਿਸ਼ ਪਿੱਛੇ ਸ਼ਾਹ ਦਾ ਹੱਥ ਸੀ। ਮੌਰੀਸਨ ਨੇ ਹੋਰ ਵੇਰਵੇ ਜਾਂ ਸਬੂਤ ਦਿੱਤੇ ਬਿਨਾਂ ਕਮੇਟੀ ਨੂੰ ਦੱਸਿਆਪੱਤਰਕਾਰ ਨੇ ਮੈਨੂੰ ਬੁਲਾਇਆ ਅਤੇ ਪੁੱਛਿਆ ਕਿ ਕੀ ਇਹ (ਸ਼ਾਹ) ਉਹ ਵਿਅਕਤੀ ਸੀ। ਮੈਂ ਪੁਸ਼ਟੀ ਕੀਤੀ ਕਿ ਇਹ ਉਹ ਵਿਅਕਤੀ ਸੀ।
ਇਸ ਸੰਬੰਧੀ ਓਟਵਾ ’ਚ ਭਾਰਤ ਦੇ ਹਾਈ ਕਮਿਸ਼ਨ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਹੈ। ਭਾਰਤ ਵੱਖਵਾਦੀਆਂ ਨੂੰ ਦਹਿਸ਼ਤਗਰਦ ਦੱਸਦਿਆਂ ਸੁਰੱਖਿਆ ਲਈ ਖਤਰਾ ਦੱਸਦਾ ਆ ਰਿਹਾ ਹੈ। ਵੱਖਵਾਦੀ ਭਾਰਤ ਵਿੱਚੋਂ ਖਾਲਿਸਤਾਨ ਨਾਂਅ ਵਾਲੇ ਵੱਖਰੇ ਆਜ਼ਾਦ ਦੇਸ਼ ਦੀ ਮੰਗ ਕਰਦੇ ਹਨ। ਭਾਰਤ ਵਿਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਇਸ ਸੰਬੰਧੀ ਚੱਲੀ ਇੱਕ ਬਗਾਵਤ-ਭਰੀ ਹਿੰਸਕ ਮੁਹਿੰਮ ਦੌਰਾਨ ਹਜ਼ਾਰਾਂ ਲੋਕ ਮਾਰੇ ਗਏ ਸਨ। ਉਸ ਦੌਰ ਦੌਰਾਨ 1984 ਦੇ ਸਿੱਖ ਵਿਰੋਧੀ ਦੰਗੇ ਵੀ ਹੋਏ, ਜਿਹੜੇ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਤੋਂ ਬਾਅਦ ਭੜਕੇ ਅਤੇ ਇਸ ਕਾਰਨ ਹਜ਼ਾਰਾਂ ਲੋਕ ਮਾਰੇ ਗਏ ਸਨ।
2023 ਵਿਚ ਕੈਨੇਡਾ ਵਿਚ ਵੱਖਵਾਦੀ ਆਗੂ ਹਰਦੀਪ ਨਿੱਝਰ ਦੇ ਕਤਲ ਮਾਮਲੇ ਨਾਲ ਜੋੜਦਿਆਂ ਕੈਨੇਡਾ ਨੇ ਅਕਤੂਬਰ ਦੇ ਅੱਧ ’ਚ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ, ਜਿਸ ਦੌਰਾਨ ਭਾਰਤ ਨੇ ਵੀ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਦੇ ਹੁਕਮ ਦਿੱਤੇ। ਕੈਨੇਡੀਅਨ ਮਾਮਲਾ ਭਾਰਤ ਵੱਲੋਂ ਵਿਦੇਸ਼ੀ ਧਰਤੀ ’ਤੇ ਵੱਖਵਾਦੀਆਂ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਦਾ ਇਕਲੌਤਾ ਮਾਮਲਾ ਨਹੀਂ ਹੈ। ਅਮਰੀਕਾ ਨੇ ਇੱਕ ਸਾਬਕਾ ਭਾਰਤੀ ਖੁਫੀਆ ਅਧਿਕਾਰੀ ਵਿਕਾਸ ਯਾਦਵ ਉੱਤੇ ਨਿਊਯਾਰਕ ਸਿਟੀ ’ਚ ਦੋਹਰੇ ਅਮਰੀਕੀ-ਕੈਨੇਡੀਅਨ ਨਾਗਰਿਕ ਅਤੇ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਨਾਕਾਮ ਸਾਜ਼ਿਸ਼ ਨੂੰ ਕਥਿਤ ਤੌਰ ’ਤੇ ਨਿਰਦੇਸ਼ਤ ਕਰਨ ਦਾ ਦੋਸ਼ ਲਗਾਇਆ ਹੈ।

Related Articles

Latest Articles