21 C
Jalandhar
Friday, November 1, 2024
spot_img

ਚੰਡੀਗੜ੍ਹ ’ਚ ਮੰਤਰੀਆਂ ਤੇ ਆਪ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ’ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਆਗੂਆਂ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ ’ਚ ਲੈ ਲਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ ’ਤੇ ਜਲ ਤੋਪਾਂ ਦੀ ਵਰਖਾ ਕੀਤੀ। ‘ਆਪ’ ਆਗੂਆਂ ਦੀ ਪੁਲਸ ਨਾਲ ਹੱਥੋਪਾਈ ਅਤੇ ਝੜਪਾਂ ਵੀ ਹੋਈਆਂ। ਝੜਪ ਦੌਰਾਨ ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰ ਗਈ, ਜਿਸ ਕਾਰਨ ਵਿਵਾਦ ਹੋਰ ਵਧ ਗਿਆ। ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਚੰਡੀਗੜ੍ਹ ਪੁਲਸ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ ਟੀ ਓ, ਤਰੁਣ ਪ੍ਰੀਤ ਸਿੰਘ ਸੌਂਧ, ਲਾਲ ਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਰਣਬੀਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਨਰਿੰਦਰ ਕੌਰ ਭਾਰਜ, ਦਿਨੇਸ਼ ਚੱਢਾ, ਚਰਨਜੀਤ ਸਿੰਘ ਚੰਨੀ, ਇੰਦਰਬੀਰ ਸਿੰਘ ਨਿੱਝਰ, ਬਲਕਾਰ ਸਿੰਘ, ਰੁਪਿੰਦਰ ਸਿੰਘ ਹੈਪੀ, ਜਮੀਲ-ਉਰ-ਰਹਿਮਾਨ, ਸੰਤੋਸ਼ ਕਟਾਰੀਆ, ਸੁਖਬੀਰ ਸਿੰਘ ਮਾਈਸਰਖਾਨਾ, ਪਵਨ ਟੀਨੂੰ, ਸੰਨੀ ਆਹਲੂਵਾਲੀਆ, ਪਰਮਿੰਦਰ ਗੋਲਡੀ, ਪ੍ਰਭਜੋਤ ਕੌਰ ਤੇ ਹੋਰ ਅਹੁਦੇਦਾਰਾਂ ਸਮੇਤ ਸੈਂਕੜੇ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।

Related Articles

Latest Articles