19.4 C
Jalandhar
Saturday, April 20, 2024
spot_img

‘ਆਪ’ ਦੀ ਵਧਦੀ ਪ੍ਰਸਿੱਧੀ ਤੋਂ ਪ੍ਰਧਾਨ ਮੰਤਰੀ ਬੇਚੈਨ

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਆਪ’ ਸਮੇਤ ਸਿਆਸੀ ਪਾਰਟੀਆਂ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਸੇਵਾਵਾਂ ਬਾਰੇ ‘ਰੇਵੜੀ ਕਲਚਰ’ ਵਾਲੀ ਟਿੱਪਣੀ ਨੂੰ ਆੜੇ ਹੱਥੀਂ ਲਿਆ ਹੈ | ‘ਆਪ’ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ‘ਚ ਕੁਝ ਕਾਰਪੋਰੇਟ ਪਰਵਾਰਾਂ ਦਾ ਪੱਖ ਲੈਣ ਦੀ ਬਜਾਏ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕੀਤੀ ਹੈ |
ਵੀਰਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਆਜ਼ਾਦੀ ਦਾ 75ਵਾਂ ਵਰ੍ਹਾ ਮਨਾ ਰਿਹਾ ਹੈ ਅਤੇ ਚੰਗੀ ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਮੁਫ਼ਤ ਦੇਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਭਲਾਈ ਅਤੇ ਸਰਕਾਰੀ ਸੇਵਾਵਾਂ ਨੂੰ ਮੁਫ਼ਤ ਦੀਆਂ ਰਿਉੜੀਆਂ ਕਹਿ ਕੇ ਨਾ ਸਿਰਫ਼ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਰਹੇ ਹਨ, ਸਗੋਂ ਇਹਨਾਂ ਸਹੂਲਤਾਂ ਖਿਲਾਫ ਮਾਹੌਲ ਵੀ ਪੈਦਾ ਕਰ ਰਹੇ ਹਨ | ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਦੇ ਸਾਫ-ਸੁਥਰੇ ਅਤੇ ਲੋਕ-ਪੱਖੀ ਸ਼ਾਸਨ ਤੋਂ ਘਬਰਾ ਕੇ ਭਾਜਪਾ ਵਾਲੇ ਅਜਿਹੇ ਬਿਆਨ ਦੇ ਰਹੇ ਹਨ, ਜੋ ਉਨ੍ਹਾਂ ਦੇ ਦੋਹਰੇ ਮਾਪਦੰਡਾਂ ਨੂੰ ਵੀ ਨੰਗਾ ਕਰ ਰਹੇ ਹਨ | ਉਹਨਾ ਕਿਹਾ—ਯੂ ਪੀ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣਾ ਮੈਨੀਫੈਸਟੋ ‘ਲੋਕ ਕਲਿਆਣ ਸੰਕਲਪ ਪੱਤਰ 2022’ ਲਾਂਚ ਕੀਤਾ ਸੀ ਅਤੇ ਭਾਜਪਾ ਨੇ ਸਰਕਾਰ ਬਣਨ ‘ਤੇ ਹਰ ਘਰ ਨੂੰ ਮੁਫ਼ਤ ਸਿੱਖਿਆ ਅਤੇ ਸਿਹਤ ਸੰਭਾਲ, 300 ਯੂਨਿਟ ਫ੍ਰੀ ਬਿਜਲੀ ਅਤੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ | ਕੀ ਇਹ ‘ਮੁਫ਼ਤ ਰੇਵੜੀ’ ਨਹੀਂ? ਦੇਸ਼ ਵਿੱਚ ‘ਆਪ’ ਦੀ ਤੇਜ਼ੀ ਨਾਲ ਵਧ ਰਹੀ ਲੋਕਪਿ੍ਅਤਾ ਤੋਂ ਭਾਜਪਾ ਹੈਰਾਨ ਹੈ ਅਤੇ ਇਸ ਲਈ ਬੇਬੁਨਿਆਦ ਬਿਆਨ ਜਾਰੀ ਕਰ ਰਹੀ ਹੈ |
ਉਨ੍ਹਾ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਸਮੇਤ ਲੱਗਭੱਗ 9 ਵਿਕਸਤ ਦੇਸ਼ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਅਤੇ ਸਿੱਖਿਆ ਪ੍ਰਦਾਨ ਕਰਦੇ ਹਨ, ਤਾਂ ਭਾਰਤ ਦੇ ਬੱਚੇ ਇਸ ਤੋਂ ਵਾਂਝੇ ਕਿਉਂ ਹਨ | ਆਮ ਆਦਮੀ ਪਾਰਟੀ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਜਦਕਿ ਭਾਜਪਾ ਅਤੇ ਕਾਂਗਰਸ ਆਪਣੇ ਪੂੰਜੀਵਾਦੀ ਦੋਸਤਾਂ ਅਤੇ ਪਰਵਾਰਾਂ ਲਈ ਕੰਮ ਕਰ ਰਹੀਆਂ ਹਨ | ਉਹਨਾ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਪ ਫੈਸਲਾ ਕਰਨਾ ਹੈ ਕਿ ਕੀ ਉਹ ਪਰਵਾਰਵਾਦੀ ਪਾਰਟੀ ਕਾਂਗਰਸ ਅਤੇ ਪੂੰਜੀਵਾਦ-ਪੱਖੀ ਪਾਰਟੀ ਭਾਜਪਾ ਨੂੰ ਚਾਹੁੰਦੇ ਹਨ ਜਾਂ ਫਿਰ ‘ਭਾਰਤਵਾਦ’ ਨੂੰ ਸਮਰਪਿਤ ਆਮ ਆਦਮੀ ਪਾਰਟੀ, ਜੋ ਦੇਸ਼ ਦੇ 137 ਕਰੋੜ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਕੰਮ ਕਰ ਰਹੀ ਹੈ |

Related Articles

LEAVE A REPLY

Please enter your comment!
Please enter your name here

Latest Articles