ਟੈਕਸ ਡਿਫ਼ਾਲਟਰ ਟਰਾਂਸਪੋਰਟਰਾਂ ਤੋਂ ਕਰੀਬ 39 ਕਰੋੜ ਰੁਪਏ ਦੀ ਰਿਕਵਰੀ

0
418

ਚੰਡੀਗੜ੍ਹ (ਗੁਰਜੀਤ ਬਿੱਲਾ)
ਮਾਨ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਾਲਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ |
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ, ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟੈਕਸ ਡਿਫ਼ਾਲਟਰਾਂ ਵੱਲ ਸਰਕਾਰ ਦੇ 64.84 ਕਰੋੜ ਰੁਪਏ ਬਕਾਇਆ ਸਨ, ਜਿਸ ਦੇ ਸਨਮੁਖ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਸੀ |
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਹੜੇ ਡਿਫ਼ਾਲਟਰਾਂ ਨੇ ਹੁਣ ਤੱਕ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਤ ਮਿਤੀ ਤੱਕ ਟੈਕਸ ਨਾ ਜਮ੍ਹਾਂ ਕਰਵਾਉਣ ਵਾਲੇ ਆਪ੍ਰੇਟਰਾਂ ਦੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਬੱਸਾਂ ਨੂੰ ਟਾਈਮ ਟੇਬਲ ਵਿੱਚੋਂ ਹਟਾਇਆ ਜਾਵੇ |

LEAVE A REPLY

Please enter your comment!
Please enter your name here