ਫਾਰੂਕ ਅਬਦੁੱਲਾ ਦੇ ਬਿਆਨ ’ਤੇ ਟਿੱਪਣੀ ਕਰਦਿਆਂ ਸਾਬਕਾ ਰੱਖਿਆ ਮੰਤਰੀ ਅਤੇ ਐੱਨ ਸੀ ਪੀ-ਐੱਸ ਸੀ ਪੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਫਾਰੂਕ ਅਬਦੁੱਲਾ ਦੇ ਬਿਆਨ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ। ਫਾਰੂਕ ਅਬਦੁੱਲਾ ਜੰਮੂ-ਕਸ਼ਮੀਰ ਦੀ ਕੱਦਾਵਰ ਸ਼ਖਸੀਅਤ ਹਨ। ਉਨ੍ਹਾ ਸਾਰੀ ਜ਼ਿੰਦਗੀ ਜੰਮੂ-ਕਸ਼ਮੀਰ ਦੇ ਲੋਕਾਂ ਦੀ ਸੇਵਾ ਕਰਦਿਆਂ ਲੰਘਾ ਦਿੱਤੀ ਹੈ। ਮੈਨੂੰ ਉਨ੍ਹਾ ਦੀ ਦਿਆਨਤਦਾਰੀ ਤੇ ਇਮਾਨਦਾਰੀ ’ਤੇ ਕੋਈ ਸ਼ੱਕ ਨਹੀਂ। ਜੇ ਉਨ੍ਹਾ ਵਰਗਾ ਆਗੂ ਕੋਈ ਬਿਆਨ ਦਿੰਦਾ ਹੈ ਤਾਂ ਕੇਂਦਰ ਸਰਕਾਰ, ਖਾਸਕਰ ਗ੍ਰਹਿ ਮੰਤਰਾਲੇ ਨੂੰ ਇਸ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਦੇਖਣਾ ਚਾਹੀਦਾ ਹੈ ਕਿ ਸਥਿਤੀ ਕਿਵੇਂ ਠੀਕ ਹੋ ਸਕਦੀ ਹੈ।