ਮਾਨ ਵੱਲੋਂ ਗੁਰਦੀਪ ਰੰਧਾਵਾ ਦੇ ਹੱਕ ’ਚ ਰੈਲੀ

0
196

ਡੇਰਾ ਬਾਬਾ ਨਾਨਕ (ਰਮੇਸ਼ ਸ਼ਰਮਾ)
ਹਲਕਾ ਡੇਰਾ ਬਾਬਾ ਨਾਨਕ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਐਤਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕਸਬਾ ਕਲਾਨੌਰ ਵਿਖੇ ਬਾਬਾ ਕਾਰ ਜੀ ਸਟੇਡੀਅਮ ਵਿਖੇ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਕੁਝ ਹੀ ਸਮੇਂ ਵਿੱਚ ਪੂਰੀਆਂ ਕੀਤੀਆਂ ਅਤੇ 45000 ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਰਕਾਰ ਨੇ ਸੂਬੇ ’ਚ ਨਜਾਇਜ਼ ਚੱਲ ਰਹੇ ਟੋਲ ਪਲਾਜ਼ੇ ਬੰਦ ਕਰਵਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਹਨਾ ਹਲਕਾ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 13 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ। ਗੁਰਦੀਪ ਸਿੰਘ ਰੰਧਾਵਾ ਦੀ ਅਰਜ਼ੀ ਹੋਵੇਗੀ ਅਤੇ ਸਾਇਨ ਤੁਹਾਡੇ ਆਪਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੋਣਗੇ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਲਾਲਜੀਤ ਸਿੰਘ ਭੁੱਲਰ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਾ. ਇੰਦਰਬੀਰ ਸਿੰਘ ਨਿੱਝਰ, ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਰਜਨੀਸ਼ ਦਹੀਆ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਜਗਰੂਪ ਸਿੰਘ ਸੇਖਵਾਂ, ਜੀਵਨਜੋਤ ਕੌਰ ਵਿਧਾਇਕ, ਰੁਪਿੰਦਰ ਸਿੰਘ ਵਿਧਾਇਕ, ਜਗਤਾਰ ਸਿੰਘ ਦਿਆਲਪੁਰਾ ਵਿਧਾਇਕ, ਅਸ਼ੋਕ ਪੱਪੀ ਵਿਧਾਇਕ, ਮਦਨਲਾਲ ਬੱਗਾ ਵਿਧਾਇਕ, ਫੌਜਾ ਸਿੰਘ ਸਰਾਰੀ ਵਿਧਾਇਕ, ਬਲਬੀਰ ਸਿੰਘ ਪੰਨੂ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਰਾਜੀਵ ਸ਼ਰਮਾ, ਬਲਦੇਵ ਸਿੰਘ, ਰਮਨ ਬਹਿਲ, ਵਿਧਾਇਕ ਸਰਵਣ ਧੁੰਨ, ਵਿਧਾਇਕ ਅਜੇ ਗੁਪਤਾ, ਜੱਗਾ ਮਜੀਠੀਆ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਅਮਿਤ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਭੋਲਾ ਸਿੰਘ ਗਰੇਵਾਲ, ਚੇਅਰਮੈਨ ਰਣਜੀਤ ਸਿੰਘ ਬਾਠ, ਚੰਨਣ ਸਿੰਘ ਖਾਲਸਾ ਸਕੱਤਰ, ਪਰਮਿੰਦਰ ਸਿੰਘ, ਮਨਰੂਪ ਸਿੰਘ ਰੰਧਾਵਾ, ਮਨਜੋਤ ਸਿੰਘ ਰੰਧਾਵਾ, ਮਨਿੰਦਰ ਸਿੰਘ, ਗੁਰਦੇਵ ਸਿੰਘ ਲਖਣਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ।