ਨਵੀਂ ਦਿੱਲੀ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਸੂਬਾ ਸਰਕਾਰ ਨੂੰ ਕਾਂਗਰਸ ਤੇ ਹੋਰਨਾਂ ਪਾਰਟੀਆਂ ਤੋਂ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜਰ ਸੂਬੇ ਦੀ ਡੀ ਜੀ ਪੀ ਰਸ਼ਮੀ ਸ਼ੁਕਲਾ ਦਾ ਫੌਰੀ ਤੌਰ ’ਤੇ ਤਬਾਦਲਾ ਕਰਨ ਦੇ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਸ਼ੁਕਲਾ ਦਾ ਚਾਰਜ ਕਾਡਰ ਦੇ ਅਗਲੇ ਸਭ ਤੋਂ ਸੀਨੀਅਰ ਆਈ ਪੀ ਐੱਸ ਅਧਿਕਾਰੀ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਸਕੱਤਰ ਨੂੰ ਡੀ ਜੀ ਪੀ ਵਜੋਂ ਨਿਯੁਕਤੀ ਲਈ ਮੰਗਲਵਾਰ ਦੁਪਹਿਰ ਤੱਕ ਤਿੰਨ ਆਈ ਪੀ ਐੱਸ ਅਧਿਕਾਰੀਆਂ ਦਾ ਪੈਨਲ ਭੇਜਣ ਦਾ ਵੀ ਹੁਕਮ ਦਿੱਤਾ ਗਿਆ ਹੈ।




