12.2 C
Jalandhar
Wednesday, December 11, 2024
spot_img

ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ’ਤੇ ਹਾਈ ਕੋਰਟ ਸਖਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਾ ਕਰਵਾਏ ਜਾਣ ’ਤੇ ਸਖਤੀ ਵਰਤਦਿਆਂ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਕਿਹਾ ਕਿ ਜੇ 10 ਦਿਨਾਂ ਅੰਦਰ ਹੁਕਮਾਂ ’ਤੇ ਕਾਰਵਾਈ ਨਾ ਕੀਤੀ ਗਈ ਤਾਂ 50 ਹਜ਼ਾਰ ਦਾ ਜੁਰਮਾਨਾ ਲਗਾਇਆ ਜਾਵੇਗਾ। ਪੰਜਾਬ ਦੇ 5 ਨਗਰ ਨਿਗਮਾਂ ਅਤੇ 42 ਨਗਰ ਪਾਲਿਕਾਵਾਂ ’ਚ ਚੋਣਾਂ ਨਾ ਕਰਵਾਉਣ ਦੇ ਖਿਲਾਫ ਹਾਈ ਕੋਰਟ ’ਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਦੋਵਾਂ ’ਤੇ 14 ਅਕਤੂਬਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ-ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਅਤੇ ਉਹ ਵੀ ਬਿਨਾਂ ਕਿਸੇ ਵਾਰਡਬੰਦੀ ਦੇ। ਜਦੋਂ ਇਨ੍ਹਾਂ ਹੁਕਮਾਂ ਦੇ 15 ਦਿਨ ਬੀਤ ਜਾਣ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ ਹੁਣ ਪਟੀਸ਼ਨਰ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰਨਾਂ ਖਿਲਾਫ ਹਾਈ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਬੁੱਧਵਾਰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਕਿ ਜੇ ਅਗਲੀ ਸੁਣਵਾਈ ਤੱਕ ਹੁਕਮਾਂ ’ਤੇ ਕਾਰਵਾਈ ਨਾ ਕੀਤੀ ਗਈ ਤਾਂ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਹੋਈ ਸੁਣਵਾਈ ’ਚ ਹਾਈ ਕੋਰਟ ਨੇ 14 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਉਹ ਚੋਣਾਂ ਕਰਵਾਉਣ ਲਈ 15 ਦਿਨਾਂ ਦੇ ਅੰਦਰ-ਅੰਦਰ ਨੋਟੀਫਿਕੇਸ਼ਨ ਜਾਰੀ ਕਰੇ, ਪਰ ਅਜਿਹਾ ਨਹੀਂ ਹੋਇਆ।

Related Articles

Latest Articles