14.7 C
Jalandhar
Wednesday, December 11, 2024
spot_img

ਦੋ ਕਿੱਲੋ ਮਾਰੂ ਨਸ਼ੇ ਸਣੇ ਤਿੰਨ ਗਿ੍ਰਫਤਾਰ

ਅੰਮਿ੍ਰਤਸਰ : ਪੰਜਾਬ ਪੁਲਸ ਨੇ 1 ਕਿੱਲੋ ਮੈਥਾਮਫੇਟਾਮਾਈਨ ਅਤੇ 1 ਕਿੱਲੋ ਹੈਰੋਇਨ ਸਣੇ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਮੈਥਾਮਫੇਟਾਮਾਈਨ, ਜਿਸ ਨੂੰ ‘ਆਈਸ’ ਜਾਂ ‘ਕਿ੍ਰਸਟਲ ਮੇਥ’ ਵੀ ਕਿਹਾ ਜਾਂਦਾ ਹੈ, ਇੱਕ ਬਹੁਤ ਹੀ ਜ਼ੋਰਦਾਰ ਨਸ਼ੇ ਵਾਲੀ ਵਸਤੂ ਹੈ।
ਗਿ੍ਰਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ (22) ਵਾਸੀ ਪਿੰਡ ਭਕਨਾ ਕਲਾਂ, ਜ਼ਿਲ੍ਹਾ ਅੰਮਿ੍ਰਤਸਰ ਅਤੇ ਜੀਵਨ ਸਿੰਘ (19) ਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਪਿੰਡ ਚੋਹਲਾ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਹੋਇਆ ਸੀ, ਜਿਥੇ ਤਿੰਨਾਂ ਨੂੰ ਉਨ੍ਹਾਂ ਦੀ ਕਾਰ ’ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਪਿੱਛੋਂ ਗਿ੍ਰਫਤਾਰ ਕੀਤਾ ਗਿਆ। ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਕਰਨਦੀਪ ਛੇ ਸਾਲ ਦੁਬਈ ਅਤੇ ਮਾਸਕੋ ’ਚ ਰਹਿ ਕੇ ਪੰਜਾਬ ਪਰਤਿਆ ਹੈ। ਵਾਪਸੀ ਤੋਂ ਬਾਅਦ ਕਰਨਦੀਪ ਨੇ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰ ਕੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕੀਤਾ ਅਤੇ ਅੰਮਿ੍ਰਤਸਰ ਤੇ ਇਸ ਦੇ ਗੁਆਂਢੀ ਜ਼ਿਲ੍ਹਿਆਂ ’ਚ ਸਪਲਾਈ ਕਰਨ ਲਈ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਪਾਕਿਸਤਾਨ ਸਥਿਤ ਤਸਕਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਡਰੋਨਾਂ ਦੀ ਵਰਤੋਂ ਕਰਦੇ ਸਨ। ਕਰਨਦੀਪ ਵਿਦੇਸ਼ ’ਚ ਸਥਿਤ ਗੈਂਗਸਟਰ ਗੁਰਦੇਵ ਉਰਫ ਜੈਸਲ ਦੇ ਵੀ ਸੰਪਰਕ ’ਚ ਸੀ। ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਲਈ ਕੰਮ ਕਰਦਾ ਹੈ। ਸੱਤਾ ਤਰਨ ਤਾਰਨ ਦੇ ਸਰਹਾਲੀ ਥਾਣੇ ’ਤੇ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰ ਪੀ ਜੀ) ਹਮਲੇ ਦਾ ਕਥਿਤ ਮੁੱਖ ਸਾਜ਼ਿਸ਼ਘਾੜਾ ਹੈ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੇ ਕਈ ਮਾਮਲਿਆਂ ਵਿੱਚ ਵੀ ਲੋੜੀਂਦਾ ਹੈ। ਤਿੰਨਾਂ ਖਿਲਾਫ ਅੰਮਿ੍ਰਤਸਰ ਹਵਾਈ ਅੱਡਾ ਪੁਲਸ ਸਟੇਸ਼ਨ ’ਚ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Related Articles

Latest Articles