ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਬਪਤੀ ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ | ਉਸ ਦੀ ਸੁਰੱਖਿਆ ਲਈ 33 ਗਾਰਡ ਤਾਇਨਾਤ ਕੀਤੇ ਜਾਣਗੇ | ਇਸ ਸੁਰੱਖਿਆ ਦਾ ਖਰਚਾ ਅਡਾਨੀ ਸਮੂਹ ਵੱਲੋਂ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਸ ਦੀ ਪਤਨੀ ਨੀਤਾ ਨੂੰ ਵੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ |