20.4 C
Jalandhar
Tuesday, November 12, 2024
spot_img

ਵਿਕਾਸ ਕਾਰਜਾਂ ਦੇ ਫੈਸਲੇ ਗ੍ਰਾਮ ਸਭਾਵਾਂ ‘ਚ ਲੈਣ ਦਾ ਸੱਦਾ

ਲੁਧਿਆਣਾ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਅਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ¢
ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦÏਰਾਨ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ¢
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸੰਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ¢ ਉਨ੍ਹਾ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ¢ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ¢ ਉਹਨਾ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ¢
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸਮਾਗਮ ਵਿੱਚ ਪੁੱਜੇ ਸਰਪੰਚਾਂ ਦਾ ਸਵਾਗਤ ਕੀਤਾ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅਹਿਮ ਅਹੁਦੇ ਲਈ ਚੁਣੇ ਸਾਰੇ ਸਰਪੰਚਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਲਈ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ¢ ਮਾਨ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਸੰਕੀਰਨ ਸੋਚ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰ ਕੇ ਜਿੱਥੇ ਇਕ ਪਾਸੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕੀਤਾ, ਉੱਥੇ ਆਪਣੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ¢
ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ¢ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਪਿੰਡਾਂ ਵਿੱਚ ਹਰ ਤੀਜਾ ਘਰ ਪਰਵਾਸੀ ਭਾਰਤੀਆਂ ਦਾ ਹੈ ਅਤੇ ਪਰਵਾਸੀ ਭਾਰਤੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਪਿੰਡਾਂ ਦੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ¢
ਇਸ ਮÏਕੇ ਕੈਬਨਿਟ ਮੰਤਰੀ, ਰਾਜ ਸਭਾ ਤੇ ਲੋਕ ਸਭਾ ਮੈਂਬਰ, ਵਿਧਾਇਕ ਤੇ ਹੋਰ ਪਤਵੰਤੇ ਹਾਜ਼ਰ ਸਨ¢

Related Articles

Latest Articles