22.5 C
Jalandhar
Friday, November 22, 2024
spot_img

ਦੀਦਾਰ ਸਿੰਘ ਪੱਟੀ ਸੂਬਾ ਪ੍ਰਧਾਨ ਤੇ ਗੁਰਜੰਟ ਸਿੰਘ ਕੋਕਰੀ ਜਨਰਲ ਸਕੱਤਰ ਚੁਣੇ

ਤਰਨ ਤਾਰਨਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦਾ ਦੋ ਰੋਜ਼ਾ 39ਵਾਂ ਸੂਬਾਈ ਡੈਲੀਗੇਟ ਅਜਲਾਸ ਸਥਾਨਕ ਢਿੱਲੋਂ ਪੈਲੇਸ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ ਦੀ ਅਗਵਾਈ ਹੇਠ ਕੀਤਾ ਗਿਆ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਪਿਛਲੇ ਸਮੇਂ ਦੌਰਾਨ ਜਥੇਬੰਦੀ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ਦੀ ਜਥੇਬੰਦਕ ਰਿਪੋਰਟ ਅਤੇ ਸੁਰਿੰਦਰ ਸਿੰਘ ਕੈਸ਼ੀਅਰ ਵੱਲੋਂ ਵਿੱਤੀ ਲੇਖੇ-ਜੋਖੇ ਦੀਆਂ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਇਹਨਾਂ ਦੋਵਾਂ ਰਿਪੋਰਟਾਂ ’ਤੇ ਹੋਈ ਬਹਿਸ ਵਿੱਚ ਸੂਬਾ ਭਰ ਦੇ 18 ਡਿਪੂਆਂ ਤੋਂ ਪਹੁੰਚੇ ਡੈਲੀਗੇਟਾਂ ਨੇ ਭਖਵੀਂ ਬਹਿਸ ਵਿੱਚ ਹਿੱਸਾ ਲੈਂਦੇ ਹੋਏ ਜਥੇਬੰਦਕ ਅਤੇ ਖਰਚਾ ਰਿਪੋਰਟਾਂ ਨੂੰ ਕੁਝ ਵਾਧਿਆਂ ਨਾਲ ਆਪਣੇ ਵੱਲੋਂ ਕੁਝ ਸੁਝਾਅ ਵੀ ਸੂਬਾਈ ਲੀਡਰਸ਼ਿਪ ਨੂੰ ਨੋਟ ਕਰਵਾਏ। ਇਸ ਉਪਰੰਤ ਇਹਨਾਂ ਰਿਪੋਰਟਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਇਸ ਉਪਰੰਤ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ ਵੱਲੋਂ ਪਿਛਲੀ ਕਾਰਜਕਾਰਨੀ ਨੂੰ ਭੰਗ ਕਰਨ ਉਪਰੰਤ ਸਾਰੇ ਡੈਲੀਗੇਟਾਂ ਨੇ ਹੱਥ ਖੜੇ ਕਰਕੇ ਨਵੀਂ ਸੂਬਾ ਕਮੇਟੀ ਦੀ ਚੋਣ ਕਰਨ ਲਈ ਪੈਨਲ ਪੇਸ਼ ਕਰਨ ਵਾਸਤੇ ਮੁਲਾਜ਼ਮ ਆਗੂ ਸੁੱਚਾ ਸਿੰਘ ਨੂੰ ਅਧਿਕਾਰਤ ਕੀਤਾ। ਪੇਸ਼ ਕੀਤੇ ਗਏ ਪੈਨਲ ਵਿੱਚ ਗੁਰਦੀਪ ਸਿੰਘ ਮੋਤੀ ਸਰਪ੍ਰਸਤ, ਜਗਦੀਸ਼ ਸਿੰਘ ਚਾਹਲ ਚੇਅਰਮੈਨ, ਦੀਦਾਰ ਸਿੰਘ ਪੱਟੀ ਸੂਬਾ ਪ੍ਰਧਾਨ, ਗੁਰਜੰਟ ਸਿੰਘ ਕੋਕਰੀ ਸੂਬਾ ਜਨਰਲ ਸਕੱਤਰ, ਗੁਰਜੀਤ ਸਿੰਘ ਜਲੰਧਰ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਕੈਸ਼ੀਅਰ ਦਾ ਨਾਂਅ ਪੇਸ਼ ਕੀਤਾ ਗਿਆ, ਜਿਸ ਨੂੰ ਸਮੁੱਚੇ ਹਾਊਸ ਵੱਲੋਂ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਆਗੂ ਟੀਮ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਡਿਪਟੀ ਜਨਰਲ ਸਕੱਤਰ, ਵਿੱਤ ਸਕੱਤਰ, ਪ੍ਰੈੱਸ ਸਕੱਤਰ ,ਜਥੇਬੰਦਕ ਸਕੱਤਰ ਆਦਿ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਅਜਲਾਸ ਦੌਰਾਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਬੰਤ ਸਿੰਘ ਬਰਾੜ, ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਸੂਬਾ ਸਲਾਹਕਾਰ ਕਾਮਰੇਡ ਜਗਰੂਪ, ਪੀ ਐੱਸ ਈ ਬੀ ਇੰਪਲਾਇਜ਼ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਪੰਜਾਬ ਸਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22-ਬੀ ਚੰਡੀਗੜ੍ਹ ਇਕਾਈ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਾਰਜ ਸਿੰਘ ਕੈਰੋਂ ਵੱਲੋਂ ਭਰਾਤਰੀ ਸੰਦੇਸ਼ ਦਿੱਤੇ ਗਏ ਅਤੇ ਟਰਾਂਸਪੋਰਟ ਕਾਮਿਆਂ ਦੇ ਹਰ ਸੰਘਰਸ਼ ਵਿੱਚ ਪੂਰਨ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ । ਅਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤਿਆਂ ਵਿੱਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਫਲੀਟ ਵਿੱਚ ਵਾਧਾ ਨਾ ਕਰਨ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਲੋਕ ਹਿੱਤ ਦੀ ਇਸ ਮੰਗ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕਰਨ ਦਾ ਪ੍ਰਣ ਲਿਆ ਗਿਆ। ਦੂਜੇ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਕੈਬਨਿਟ ਰੈਂਕ ਦਾ ਦਰਜਾ ਪ੍ਰਾਪਤ ਲਗਾਏ ਗਏ ਨਵੇਂ ਵਿੱਤੀ ਸਲਾਹਕਾਰ ਅਰਵਿੰਦ ਮੋਦੀ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਲੋਕ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਕਾਰਵਾਈਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਹੋਰਨਾਂ ਤੋਂ ਇਲਾਵਾ ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ, ਸੁੱਚਾ ਸਿੰਘ ਧੌਲ, ਬਚਿੱਤਰ ਸਿੰਘ ਧੋਥੜ, ਅਜੈ ਕੁਮਾਰ ਸਨੋਤਰਾ, ਬਲਰਾਜ ਸਿੰਘ ਭੰਗੂ, ਬਿਕਰਮਜੀਤ ਸਿੰਘ, ਗੁਰਜੀਤ ਸਿੰਘ ਜਲੰਧਰ, ਗੁਰਦੀਪ ਸਿੰਘ ਮੋਗਾ, ਗੁਰਲਾਲ ਸਿੰਘ ਪ੍ਰਧਾਨ ਪੱਟੀ, ਲਖਵਿੰਦਰ ਸਿੰਘ, ਵਰਿਆਮ ਸਿੰਘ, ਸੰਜੀਵ ਕੁਮਾਰ, ਸ਼ਮਸ਼ੇਰ ਸਿੰਘ, ਸਤਨਾਮ ਸਿੰਘ ਪ੍ਰਧਾਨ, ਸੈਕਟਰੀ ਕੁਲਵਿੰਦਰ ਸਿੰਘ, ਕੈਸ਼ੀਅਰ ਨਵਦੀਪ ਸਿੰਘ, ਚੇਅਰਮੈਨ ਗੁਰਭੇਜ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ, ਸੁਖਵੰਤ ਸਿੰਘ, ਬਾਬਾ ਅਮਰਜੀਤ ਸਿੰਘ, ਸਵਰਨ ਸਿੰਘ ਕੁਹਾੜਕਾ, ਦਿਲਬਾਗ ਸਿੰਘ ਵਰਪਾਲ, ਗੁਰਭੇਜ ਸਿੰਘ ਪੱਟੀ, ਜਰਨੈਲ ਸਿੰਘ ਪੱਟੀ, ਪਧਾਨ ਕੁਲਵਿੰਦਰ ਸਿੰਘ ਅੰਮਿ੍ਰਤਸਰ, ਸੈਕਟਰੀ ਬਲਜੀਤ ਸਿੰਘ ਆਦਿ ਆਗੂ ਹਾਜ਼ਰ ਸਨ।

Related Articles

Latest Articles