ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਕ ਦੀ ਰਾਜਧਾਨੀ ਓਟਵਾ ਸਥਿਤ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਦੌਰਾਨ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਸਮਰਥਕ ਹਨ, ਪਰ ਇਹ ਸਿੱਖ ਕੌਮ ਦੀ ਪ੍ਰਤੀਨਿਧਤਾ ਨਹੀਂ ਕਰਦੇ। ਟਰੂਡੋ ਨੇ ਕਿਹਾ ਕਿ ਕੈਨੇਡਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਹੁਤ ਸਾਰੇ ਹਿੰਦੂ ਸਮਰਥਕ ਹਨ, ਪਰ ਫਿਰ ਵੀ ਉਹ ਇੱਥੇ ਸਮੁੱਚੇ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਨਹੀਂ ਕਰਦੇ।
ਤਿੰਨ ਨਵੰਬਰ ਨੂੰ ਕੈਨੇਡਾ ਦੇ ਬਰੈਂਪਟਨ ’ਚ ਹਿੰਦੂ ਸਭਾ ਮੰਦਰ ’ਤੇ ਕੱਟੜਪੰਥੀਆਂ ਨੇ ਹਮਲਾ ਕੀਤਾ ਸੀ। ਉਨ੍ਹਾਂ ਔਰਤਾਂ ਅਤੇ ਬੱਚਿਆਂ ਨੂੰ ਵੀ ਸ਼ਿਕਾਰ ਬਣਾਇਆ ਸੀ। ਇਸ ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਆਪਕ ਰੋਸ ਫੈਲ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਮਲੇ ਦੀ ਨਿੰਦਾ ਕੀਤੀ। 6 ਨਵੰਬਰ ਨੂੰ ਜਸਟਿਨ ਟਰੂਡੋ ਨੇ ਹਾਊਸ ਆਫ ਕਾਮਨਜ਼ ’ਚ ਹਿੰਸਾ ਦੀ ਨਿੰਦਾ ਕੀਤੀ। ਉਨ੍ਹਾ ਕਿਹਾ ਕਿ ਇਸ ਲਈ ਹਿੰਦੂ ਅਤੇ ਸਿੱਖ ਭਾਈਚਾਰਿਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਹਿੰਸਾ ਕਰਨ ਵਾਲੇ ਲੋਕ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੀ ਨੁਮਾਇੰਦਗੀ ਨਹੀਂ ਕਰਦੇ।
ਕੈਨੇਡਾ ਦੇ ਸੁਫਨੇ ਲੈਣ ਵਾਲਿਆਂ ’ਤੇ ਡਿੱਗੀ ਇੱਕ ਹੋਰ ਬਿਜ
ਓਟਵਾ : ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਸਟੂਡੈਂਟ ਡਾਇਰੈਕਟ ਸਟ੍ਰੀਮ (ਐੱਸ ਡੀ ਐੱਸ) ਵੀਜ਼ਾ ਪ੍ਰੋਗਰਾਮ ਫੌਰੀ ਤੌਰ ’ਤੇ ਬੰਦ ਕਰ ਦਿੱਤਾ ਹੈ। ਭਾਰਤ, ਬ੍ਰਾਜ਼ੀਲ, ਚੀਨ, ਕੋਲੰਬੀਆ, ਕੋਸਟਾਰੀਕਾ, ਮੋਰੱਕੋ, ਪਾਕਿਸਤਾਨ, ਪੇਰੂ, ਫਿਲਪੀਨਜ਼ ਤੇ ਵੀਅਤਨਾਮ ਸਮੇਤ 14 ਦੇਸ਼ਾਂ ਦੇ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਅਰਜ਼ੀਆਂ ਦੇ ਨਬੇੜੇ ਨੂੰ ਤੇਜ਼ ਕਰਨ ਲਈ ਇਮੀਗ੍ਰੇਸ਼ਨ, ਰਫਿਊਜ਼ੀ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈ ਆਰ ਸੀ ਸੀ) ਵੱਲੋਂ 2018 ’ਚ ਇਹ ਪ੍ਰੋਗਰਾਮ ਲਾਗੂ ਕੀਤਾ ਗਿਆ ਸੀ। ਕੈਨੇਡਾ ਸਰਕਾਰ ਨੇ ਆਪਣੀ ਵੈੱਬਸਾਈਟ ’ਤੇ ਕਿਹਾ ਕਿ ਇਸ ਪਹਿਲਕਦਮੀ ਨੂੰ ‘ਪ੍ਰੋਗਰਾਮ ਦੀ ਇਕਸਾਰਤਾ ਨੂੰ ਮਜ਼ਬੂਤ ਕਰਨ, ਵਿਦਿਆਰਥੀਆਂ ਦੀਆਂ ਕਮਜ਼ੋੋਰੀਆਂ ਨੂੰ ਦੂਰ ਕਰਨ ਅਤੇ ਸਾਰੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਤੱਕ ਬਰਾਬਰ ਤੇ ਨਿਰਪੱਖ ਪਹੁੰਚ ਪ੍ਰਦਾਨ ਕਰਨ’ ਲਈ ਬੰਦ ਕੀਤਾ ਜਾ ਰਿਹਾ ਹੈ। 8 ਨਵੰਬਰ ਨੂੰ ਦੁਪਹਿਰ 2 ਵਜੇ ਤੱਕ ਪ੍ਰਾਪਤ ਹੋਈਆਂ ਅਰਜ਼ੀਆਂ ’ਤੇ ਹੀ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਉਸ ਤੋਂ ਬਾਅਦ ਦੀਆਂ ਸਾਰੀਆਂ ਅਰਜ਼ੀਆਂ ’ਤੇ ਨਿਯਮਤ ਅਧਿਐਨ ਪਰਮਿਟ ਸਟ੍ਰੀਮ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਐੱਸ ਡੀ ਐੱਸ ਵੀਜ਼ਾ ਅਰਜ਼ੀ ਦਾ ਨਬੇੜਾ ਤਿੰਨ-ਚਾਰ ਹਫਤਿਆਂ ਵਿੱਚ ਹੋ ਜਾਂਦਾ ਹੈ, ਜਦਕਿ ਨਾਰਮਲ ਪ੍ਰੋਸੈੱਸ ਅੱਠ ਤੋਂ ਬਾਰਾਂ ਹਫਤੇ ਲੈ ਲੈਂਦਾ ਹੈ।
ਇਸ ਤੋਂ ਪਹਿਲਾਂ ਮਲਟੀਪਲ ਐਂਟਰੀ ਵੀਜ਼ਿਆਂ ਬਾਰੇ ਆਪਣੀ ਨੀਤੀ ’ਚ ਵੱਡਾ ਬਦਲਾਅ ਕਰਦਿਆਂ ਕੈਨੇਡਾ ਸਰਕਾਰ ਨੇ ਪਿਛਲੇ ਦਿਨੀਂ 10 ਸਾਲਾਂ ਦੇ ਟੂਰਿਸਟ ਵੀਜ਼ੇ ਜਾਰੀ ਕਰਨੇ ਬੰਦ ਕਰ ਦਿੱਤੇ ਸਨ। ਇਸ ਕਾਰਨ ਕੈਨੇਡਾ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ’ਚ ਇਮੀਗ੍ਰੇਸ਼ਨ ਅਧਿਕਾਰੀ ਆਪਣੇ ਪੱਧਰ ’ਤੇ ਇਹ ਫੈਸਲਾ ਕਰ ਸਕਣਗੇ ਕਿ ਸਿੰਗਲ ਐਂਟਰੀ ਜਾਂ ਮਲਟੀਪਲ ਐਂਟਰੀ ਵੀਜ਼ਾ ਜਾਰੀ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਅਧਿਕਾਰੀ ਇਹ ਵੀ ਤੈਅ ਕਰਨਗੇ ਕਿ ਇਹ ਵੀਜ਼ਾ ਕਿੰਨੇ ਸਮੇਂ ਲਈ ਜਾਰੀ ਕੀਤਾ ਜਾਣਾ ਚਾਹੀਦਾ ਹੈ। ਪਹਿਲਾਂ ਇਸ ਦੀ ਵੱਧ ਤੋਂ ਵੱਧ ਵੈਧਤਾ 10 ਸਾਲ ਜਾਂ ਯਾਤਰਾ ਦਸਤਾਵੇਜ਼ ਜਾਂ ਬਾਇਓਮੈਟਿ੍ਰਕ ਦੀ ਮਿਆਦ ਪੁੱਗਣ ਤੱਕ ਸੀ।
ਨੀਤੀਗਤ ਤਬਦੀਲੀ ਦਾ ਉਦੇਸ਼ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਰਿਹਾਇਸ ਦੀ ਘਾਟ, ਰਹਿਣ-ਸਹਿਣ ਦੀ ਉੱਚ ਕੀਮਤ ਅਤੇ ਮਨਜ਼ੂਰੀ ਰੇਟਿੰਗਾਂ ’ਚ ਗਿਰਾਵਟ ਨੂੰ ਲੈ ਕੇ ਲੋਕਾਂ ਦੇ ਗੁੱਸੇ ਨੂੰ ਘਟਾਉਣਾ ਸਮਝਿਆ ਜਾਂਦਾ ਹੈ। ਟਰੂਡੋ ਨੇ ਇਹ ਵੀ ਐਲਾਨ ਕੀਤਾ ਕਿ ਉਹ ਅਸਥਾਈ ਅਤੇ ਸਥਾਈ ਇਮੀਗ੍ਰੇਸ਼ਨ ਨੂੰ ਘਟਾ ਰਹੇ ਹਨ।