51ਵੇਂ ਚੀਫ ਜਸਟਿਸ ਅੱਜ ਸਹੁੰ ਚੁੱਕਣਗੇ

0
156

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਰਾਸ਼ਟਰਪਤੀ ਭਵਨ ਵਿਚ 11 ਨਵੰਬਰ ਨੂੰ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ। ਉਨ੍ਹਾ ਨੂੰ ਅਹੁਦੇ ਦੀ ਸਹੁੰ ਰਾਸ਼ਟਰਪਤੀ ਦਰੋਪਦੀ ਮੁਰਮੂ ਚੁਕਾਉਣਗੇ। ਇਹ ਵੀ ਦੱਸਣਾ ਬਣਦਾ ਹੈ ਕਿ ਮੌਜੂਦਾ ਚੀਫ ਜਸਟਿਸ ਚੰਦਰਚੂੜ ਐਤਵਾਰ ਸੇਵਾਮੁਕਤ ਹੋ ਗਏ ਹਨ। ਕੇਂਦਰ ਸਰਕਾਰ ਨੇ ਹਾਲ ਹੀ ਵਿਚ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੇ ਅਗਲੇ ਚੀਫ ਜਸਟਿਸ ਵਜੋਂ ਨਿਯੁਕਤ ਕੀਤਾ ਸੀ ਤੇ ਇਹ ਹੁਕਮ 11 ਨਵੰਬਰ, 2024 ਤੋਂ ਲਾਗੂ ਹੋਣ ਬਾਰੇ ਦੱਸਿਆ ਗਿਆ ਸੀ। ਇਸ ਤੋਂ ਬਾਅਦ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿਚ ਇਸ ਦੀ ਪੁਸ਼ਟੀ ਕੀਤੀ ਸੀ।