17.1 C
Jalandhar
Thursday, November 21, 2024
spot_img

ਪ੍ਰਜਵਲ ਰੇਵੰਨਾ ਦੀ ਨਹੀਂ ਹੋਈ ਜ਼ਮਾਨਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇ ਡੀ (ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਬੇਲਾ ਐੱਮ ਤਿ੍ਰਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਰੇਵੰਨਾ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹੈ। ਰੇਵੰਨਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮਾਮਲੇ ’ਚ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਸ਼ੁਰੂਆਤੀ ਸ਼ਿਕਾਇਤ ’ਚ ਆਈ ਪੀ ਸੀ ਦੀ ਧਾਰਾ 376 ਨਹੀਂ ਸੀ। ਬੈਂਚ ਨੇ ਕਿਹਾ ਕਿ ਉਹ ਕਰਨਾਟਕ ਹਾਈ ਕੋਰਟ ਦੇ 21 ਅਕਤੂਬਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ’ਚ ਦਖਲ ਨਹੀਂ ਦੇ ਸਕਦੀ। ਰੋਹਤਗੀ ਨੇ ਛੇ ਮਹੀਨਿਆਂ ਬਾਅਦ ਅਦਾਲਤ ਦਾ ਰੁਖ ਕਰਨ ਦੀ ਆਜ਼ਾਦੀ ਮੰਗੀ, ਪਰ ਬੈਂਚ ਨੇ ਕਿਹਾ ਕਿ ਇਸ ਵੇਲੇ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੀ।

Related Articles

Latest Articles