ਸੁਧਾਰ ਲਹਿਰ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ

0
159

ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂਆਂ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਗਗਨਜੀਤ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੋਲੀ ਅਤੇ ਸਿਕੰਦਰ ਸਿੰਘ ਮਲੂਕਾ ਨੇ ਸੋਮਵਾਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾ ਦੀ ਰਿਹਾਇਸ਼ ’ਤੇ ਸਵਾ ਘੰਟੇ ਦੇ ਕਰੀਬ ਬੰਦ-ਕਮਰਾ ਮੀਟਿੰਗ ਕੀਤੀ। ਆਗੂਆਂ ਨੇ ਪੱਤਰਕਾਰਾਂ ਨੂੰ ਗੱਲਬਾਤ ਬਾਰੇ ਦੱਸਣ ਤੋਂ ਟਾਲਮਟੋਲ ਕਰਦਿਆਂ ਸਿਰਫ ਇਹੋ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਸਿਰਫ ਰਸਮੀ ਸੀ।