17.1 C
Jalandhar
Thursday, November 21, 2024
spot_img

ਰਾਜਾ ਵੜਿੰਗ ਤੇ ਮਨਪ੍ਰੀਤ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ

ਚੰਡੀਗੜ੍ਹ : ਜ਼ਿਮਨੀ ਚੋਣਾਂ ’ਚ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਚਲਦਿਆਂ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਮੰਗਿਆ ਹੈ। ਰਾਜਾ ਵੜਿੰਗ ਚੋਣ ਪ੍ਰਚਾਰ ਦੌਰਾਨ ਇੱਕ ਮਸਜਿਦ ਵਿਚ ਪੁੱਜੇ ਸਨ। ਉਧਰ, ਮਨਪ੍ਰੀਤ ਬਾਦਲ ਦਾ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਲਚ ਦੇਣ ਬਾਰੇ ਵੀਡੀਓ ਵਾਇਰਲ ਹੋਇਆ ਹੈ। ਹਾਲਾਂਕਿ ਨੋਟਿਸਾਂ ਦੇ ਕਾਰਨਾਂ ਦੀ ਪੁਸ਼ਟੀ ਹੋਣੀ ਹਾਲੇ ਬਾਕੀ ਹੈ।

Related Articles

Latest Articles