ਚੇਤਨਪੁਰਾ : ਥਾਣਾ ਝੰਡੇਰ ਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੋਮਵਾਰ ਰਾਤ ਸੜਕ ਹਾਦਸੇ ’ਚ ਮੌਤ ਹੋ ਗਈ। ਸਮਰੱਥ ਸਿੰਘ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਦੋਨੋਂ ਰੋਜ਼ਾਨਾ ਦੀ ਤਰ੍ਹਾਂ ਫਤਿਹਗੜ੍ਹ ਚੂੜੀਆਂ ਤੋਂ ਜਿਮ ਲਾ ਕੇ ਆਪਣੀ ਐਕਟਿਵਾ ਸਕੂਟਰੀ ’ਤੇ ਵਾਪਸ ਪਿੰਡ ਵੱਲ ਨੂੰ ਆ ਰਹੇ ਸਨ ਕਿ ਪਿੰਡ ਹਰਦੋਪੁਤਲੀ ਨੇੜੇ ਸਕੂਟਰੀ ਦਰੱਖਤ ਨਾਲ ਵੱਜਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ 108 ਐਬੂਲੈਂਸ ਦੀ ਸਹਾਇਤਾ ਨਾਲ ਅੰਮਿ੍ਰਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ, ਪਰ ਦੋਵਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ।