22 C
Jalandhar
Thursday, November 21, 2024
spot_img

ਗਿਆਨੀ ਹਰਪ੍ਰੀਤ ਸਿੰਘ ਦੇ ਕਹਿਣ ’ਤੇ ਜ਼ੈੱਡ ਸੁਰੱਖਿਆ ਵਾਪਸ

ਅੰਮਿ੍ਰਤਸਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾ ਨੂੰ ਦਿੱਤੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਛਤਰੀ ਵਾਪਸ ਲੈ ਲਈ ਹੈ। ਹੁਣ ਉਨ੍ਹਾ ਕੋਲ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਰਹਿਣਗੇ।
ਇਸ ਦੀ ਪੁਸ਼ਟੀ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਇੱਕ-ਦੋ ਦਿਨ ਪਹਿਲਾਂ ਹੀ ਸੁਰੱਖਿਆ ਛਤਰੀ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ, ਜਿਸ ਤੋਂ ਬਾਅਦ ਬੀਤੇ ਦਿਨ ਉਨ੍ਹਾ ਇਹ ਜ਼ੈੱਡ ਸ਼੍ਰੇਣੀ ਵਾਲੇ ਜਵਾਨ ਵਾਪਸ ਭੇਜ ਦਿੱਤੇ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ, ਜੋ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਨਿੱਜੀ ਸਹਾਇਕ ਰਹਿ ਚੁੱਕੇ ਹਨ, ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਪੰਜਾਬ ਪੁਲਸ ਵੱਲੋਂ ਸੁਰੱਖਿਆ ਛਤਰੀ ’ਚ ਕਟੌਤੀ ਕੀਤੀ ਗਈ ਸੀ ਤਾਂ ਉਸ ਵੇਲੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕੀਤੀ ਗਈ ਸੀ। ਉਹ ਉਸ ਵੇਲੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ’ਤੇ ਮੌਜੂਦ ਸਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਦੋ-ਤਿੰਨ ਪੱਤਰ ਭੇਜੇ ਗਏ ਸਨ। ਸੁਰੱਖਿਆ ਵਾਪਸ ਕਰਨ ਪਿੱਛੇ ਭਾਵੇਂ ਕੋਈ ਵੱਡਾ ਤੇ ਠੋਸ ਕਾਰਨ ਨਹੀਂ ਸੀ, ਪਰ ਕੇਂਦਰ ਸਰਕਾਰ ਵੱਲੋਂ ਮੁਹੱਈਆ ਕੀਤੀ ਗਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾ ਦੀ ਨੇੜਤਾ ਕੇਂਦਰ ਸਰਕਾਰ ਨਾਲ ਜੋੜਨ ਅਤੇ ਇਸ ਮਾਮਲੇ ਨੂੰ ਲੈ ਕੇ ਨੁਕਤਾਚੀਨੀ ਕੀਤੇ ਜਾਣਾ ਇਹ ਸੁਰੱਖਿਆ ਛਤਰੀ ਵਾਪਸ ਕਰਨ ਦਾ ਇੱਕ ਕਾਰਨ ਬਣਿਆ ਹੋ ਸਕਦਾ ਹੈ।

Related Articles

Latest Articles