14.2 C
Jalandhar
Thursday, November 21, 2024
spot_img

ਸੁਖਬੀਰ ਵੱਲੋਂ ਮਾਮਲਾ ਛੇਤੀ ਸਿਰੇ ਲਾਉਣ ਦੀ ਬੇਨਤੀ

ਅੰਮਿ੍ਰਤਸਰ : ਸ਼੍ਰੋਮਣੀ ਅਕਾਲੀ ਦਲ ਦੇ ਤਨਖਾਹੀਆ ਕਰਾਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਅਕਾਲ ਤਖਤ ਸਕੱਤਰੇਤ ਵਿਖੇ ਬੇਨਤੀ ਪੱਤਰ ਦੇ ਕੇ ਮਾਮਲੇ ਦੀ ਅਗਲੇਰੀ ਕਾਰਵਾਈ ਜਲਦ ਕਰਨ ਲਈ ਕਿਹਾ। ਉਹ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਹੋਰਨਾਂ ਨਾਲ ਸਕੱਤਰੇਤ ਪੁੱਜੇ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਦੱਸਿਆ ਕਿ ਉਨ੍ਹਾ ਅਕਾਲ ਤਖਤ ਦੇ ਸਕੱਤਰੇਤ ’ਚ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਉਨ੍ਹਾ ਨਾਲ ਸੰਬੰਧਤ ਮਾਮਲੇ ਵਿਚ ਅਗਲੇਰੀ ਕਾਰਵਾਈ ਜਲਦ ਕੀਤੀ ਜਾਵੇ। ਉਨ੍ਹਾ ਕਿਹਾ ਕਿ ਕੁਝ ਨਿੱਜੀ ਰੁਝੇਵੇਂ ਵੀ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਮਾਮਲੇ ਸੰਬੰਧੀ ਅਗਲੇਰੀ ਕਾਰਵਾਈ ਜਲਦੀ ਕੀਤੀ ਜਾਵੇ। ਉਨ੍ਹਾ ਕਿਹਾ ਕਿ ਤਨਖਾਹੀਆ ਐਲਾਨੇ ਨੂੰ ਢਾਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ, ਉਹ ਸਿਰ ਮੱਥੇ ਪ੍ਰਵਾਨ ਕਰਨਗੇ।
ਸੁਖਬੀਰ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋਏ ਆਗੂਆਂ ਨੇ ਕੁਝ ਮਹੀਨੇ ਪਹਿਲਾਂ ਸ੍ਰੀ ਅਕਾਲ ਤਖਤ ਵਿਖੇ ਦਰਖਾਸਤ ਦੇ ਕੇ ਸ਼ਿਕਾਇਤ ਕੀਤੀ ਸੀ। ਜਥੇਦਾਰ ਸਾਹਿਬਾਨ ਵੱਲੋਂ ਇਸ ਸ਼ਿਕਾਇਤ ਬਾਰੇ ਉਨ੍ਹਾ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ ਅਤੇ ਉਨ੍ਹਾ ਇਸ ਦਾ ਜਵਾਬ ਦੇ ਦਿੱਤਾ ਸੀ। ਉਨ੍ਹਾ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਸਾਰੇ ਦੋਸ਼ ਆਪਣੀ ਝੋਲੀ ਪਾ ਲਏ ਸਨ।
ਜ਼ਿਕਰਯੋਗ ਹੈ ਕਿ ਜਿਸ ਦਿਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉਨ੍ਹਾ ਆਦੇਸ਼ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਅਗਲੇ ਦਿਨ ਹੀ ਇਸ ਸੰਬੰਧੀ ਆਪਣਾ ਮੁਆਫੀਨਾਮਾ ਸੌਂਪਿਆ ਸੀ।
ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦਾ ਇੱਕ ਵਫਦ ਵੀ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲ ਚੁੱਕਿਆ ਹੈ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਪਿਛਲੇ ਦਿਨੀਂ ਇਸ ਸੰਬੰਧ ਵਿਚ ਸਿੱਖ ਬੁੱਧੀਜੀਵੀਆਂ ਦੀ ਇੱਕ ਇਕੱਤਰਤਾ ਵੀ ਸੱਦੀ ਗਈ ਸੀ ਅਤੇ ਅਗਲੇਰੀ ਕਾਰਵਾਈ ਸੰਬੰਧੀ ਸੁਝਾਅ ਲਏ ਗਏ ਸਨ। ਹੁਣ ਇਸ ਮਾਮਲੇ ’ਚ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਦੀ ਵੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ। ਮਿਲਣ ਵਾਲੀ ਸਮੁੱਚੀ ਰਾਇ ਦੇ ਆਧਾਰ ’ਤੇ ਇਸ ਮਾਮਲੇ ’ਚ ਕੋਈ ਅਗਲਾ ਫੈਸਲਾ ਕੀਤਾ ਜਾ ਸਕਦਾ ਹੈ।

ਪੈਰ ’ਚ ਹੇਅਰ-ਲਾਈਨ ਫ੍ਰੈਕਚਰ
ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਪੁੱਜੇ ਸੁਖਬੀਰ ਬਾਦਲ ਦੇ ਸੱਜੇ ਪੈਰ ’ਚ ਮਾਈਨਰ ਹੇਅਰ-ਲਾਈਨ ਫ੍ਰੈਕਚਰ ਹੋ ਗਿਆ। ਉਨ੍ਹਾ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾ ਨੂੰ ਪਲੱਸਤਰ ਚੜ੍ਹਾਇਆ ਗਿਆ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆਘਬਰਾਉਣ ਵਾਲੀ ਗੱਲ ਨਹੀਂ। ਗੁਰੂ ਸਾਹਿਬ ਦੀ �ਿਪਾ ਨਾਲ ਉਹ ਤੰਦਰੁਸਤ ਹਨ ਤੇ ਇਲਾਜ ਤੋਂ ਬਾਅਦ ਆਪਣੀ ਅਗਲੀ ਮੰਜ਼ਲ ਲਈ ਰਵਾਨਾ ਹੋ ਗਏ ਹਨ।

Related Articles

Latest Articles