ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਹਮਾਇਤ ਦਾ ਹਾਲੇ ਫੈਸਲਾ ਨਹੀਂ ਕੀਤਾ : ਬੰਤ ਬਰਾੜ

0
100

ਲੁਧਿਆਣਾ : ਸੀ ਪੀ ਆਈ ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ ਹੋ ਰਹੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਕਰਨ ਦਾ ਕੋਈ ਫੈਸਲਾ ਨਹੀਂ ਲਿਆ¢ ਪੰਜਾਬ ਸੀ ਪੀ ਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਸ਼ੁੱਕਰਵਾਰ ਕੀਤੇ ਬਿਆਨ ਵਿਚ ਕਿਹਾ ਹੈ ਕਿ ਕੁਝ ਕਾਂਗਰਸੀ ਲੀਡਰਾਂ ਵੱਲੋਂ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸੀ ਪੀ ਆਈ ਕਾਂਗਰਸੀ ਉਮੀਦਵਾਰਾਂ ਦੀ ਮਦਦ ਕਰ ਰਹੀ ਹੈ¢ ਉਹਨਾ ਆਖਿਆ ਕਿ ਕਾਂਗਰਸ, ਆਮ ਆਦਮੀ ਪਾਰਟੀ, ਸੀ ਪੀ ਆਈ ਅਤੇ ਸੀ ਪੀ ਅੱੈਮ ਸਾਰੇ ਹੀ ‘ਇੰਡੀਆ ਗਠਜੋੜ’ ਵਿੱਚ ਸ਼ਾਮਲ ਹਨ, ਪਰ ਨਾ ਤਾਂ ਕਾਂਗਰਸ ਨੇ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਸੀ ਪੀ ਆਈ ਅਤੇ ਸੀ ਪੀ ਐੱਮ ਦੀ ਕੇਂਦਰੀ ਜਾਂ ਪੰਜਾਬ ਦੀ ਲੀਡਰਸ਼ਿਪ ਨਾਲ ਕੋਈ ਗੱਲਬਾਤ ਸਾਂਝੀ ਕੀਤੀ ਹੈ |
ਇਹਨਾਂ ਹਾਲਤਾਂ ਵਿੱਚ ਸੀ ਪੀ ਆਈ ਨੇ ਫੈਸਲਾ ਕੀਤਾ ਹੈ ਕਿ ਉਹ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਵਿੱਚ ਕੋਈ ਪ੍ਰਚਾਰ ਮੁਹਿੰਮ ਵਿੱਚ ਹਿੱਸਾ ਨਹੀਂ ਲਵੇਗੀ¢ ਪਾਰਟੀ ਕਿਸੇ ਵੀ ਚੰਗੀ ਦਿੱਖ ਵਾਲੇ, ਸੈਕੂਲਰ ਅਤੇ ਜਮਹੂਰੀ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਦਾ ਭੁਗਤਾਨ ਕਰੇਗੀ¢