ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ 17 ਨਵੰਬਰ ਨੂੰ ਸੀ ਪੀ ਆਈ ਦੀ ਲੁਧਿਆਣਾ ਦੀ ਜ਼ੋਨਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਰੈਲੀ ਨੂੰ ਕੇਂਦਰ ਵੱਲੋਂ ਸੀ ਪੀ ਆਈ ਦੇ ਕੌਮੀ ਸਕਤਰੇਤ ਦੇ ਮੈਂਬਰ ਐਨੀ ਰਾਜਾ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਗੁਲਜ਼ਾਰ ਸਿੰਘ ਗੋਰੀਆ ਤੋਂ ਇਲਾਵਾ ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਸੰਬੋਧਨ ਕਰਨਗੇ। ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਦੇਸ਼ ਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਉਜਾਗਰ ਕਰਨ ਲਈ ਪੰਜ ਥਾਵਾਂ ’ਤੇ ਜ਼ੋਨਲ ਰੈਲੀਆਂ ਰੱਖੀਆਂ ਗਈਆਂ ਹਨ। ਲੁਧਿਆਣਾ ਦੀ ਰੈਲੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ ਵਿਖੇ ਹੋ ਰਹੀ ਹੈ।
ਇਸ ਰੈਲੀ ਵਿੱਚ ਲੁਧਿਆਣਾ ਤੋਂ ਇਲਾਵਾ ਰੋਪੜ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਦੇ ਸਾਥੀ ਵੀ ਹਿੱਸਾ ਲੈਣਗੇ।