ਪੰਜ ਕਿੱਲੋ ਡਰੱਗਜ਼ ਸਣੇ 2 ਗਿ੍ਰਫਤਾਰ

0
137

ਅੰਮਿ੍ਰਤਸਰ : ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾ ਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐੱਮ ਐੱਮ ਗਲਾਕ ਬਰਾਮਦ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮਿ੍ਰਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ, ਅੰਮਿ੍ਰਤਸਰ ਵਜੋਂ ਹੋਈ ਹੈ।ਪੁਲਸ ਕਮਿਸ਼ਨਰ ਅੰਮਿ੍ਰਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਸੀ ਆਈ ਏ ਅੰਮਿ੍ਰਤਸਰ ਦੀਆਂ ਪੁਲਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ ’ਚੋਂ ਗਿ੍ਰਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ’ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟਰੀਆ ਨਿਰਮਤ ਇਕ 9 ਐੱਮ ਐੱਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।ਇਕ ਹੋਰ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ ’ਤੇ ਸਨਸਿਟੀ ਮੋੜ ਤੋਂ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ।