ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ’ਤੇ ਸੀ ਪੀ ਆਈ ਵੱਲੋਂ ਵਿਸ਼ਾਲ ਜ਼ੋਨਲ ਰੈਲੀ
ਲੁਧਿਆਣਾ (ਐੱਮ ਐੱਸ ਭਾਟੀਆ)
ਭਾਰਤੀ ਕਮਿਊਨਿਸਟ ਪਾਰਟੀ ਨੇ ਕਰਤਾਰ ਸਿੰਘ ਸਰਾਭਾ, ਜਿਹਨਾ ਨੂੰ ਬਿ੍ਰਟਿਸ਼ ਬਸਤੀਵਾਦੀ ਸ਼ਕਤੀ ਦੁਆਰਾ ਛੇ ਹੋਰ ਗ਼ਦਰੀਆਂ ਨਾਲ ਫਾਂਸੀ ਦਿੱਤੀ ਗਈ ਸੀ, ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਉਹਨਾ ਦੇ ਜੱਦੀ ਪਿੰਡ ਵਿੱਚ ਵੱਡੀ ਰੈਲੀ ਕੀਤੀ। ਇਹ ਰੈਲੀ ਪੰਜਾਬ ਵਿੱਚ ਹੋਣ ਵਾਲੀਆਂ ਪੰਜ ਜ਼ੋਨਲ ਰੈਲੀਆਂ ਦਾ ਹਿੱਸਾ ਸੀ, ਜਿਸ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ, ਸਮਾਜਿਕ-ਆਰਥਿਕ ਨਿਆਂ, ਔਰਤਾਂ ਦੇ ਅਧਿਕਾਰਾਂ ਅਤੇ ਸੁਰੱਖਿਆ, ਦਲਿਤਾਂ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਮੋਦੀ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ??ਕਰਨ ਦੇ ਵਿਸ਼ਿਆਂ ਨੂੰ ਉਜਾਗਰ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸੀ ਪੀ ਆਈ ਦੇ ਕੌਮੀ ਸਕੱਤਰੇਤ ਦੇ ਮੈਂਬਰ ਐਨੀ ਰਾਜਾ ਨੇ ਕਿਹਾ ਕਿ ਕੇਂਦਰ ਸਰਕਾਰ ਬੇਸ਼ਰਮੀ ਨਾਲ ਕਾਰਪੋਰੇਟ ਸੈਕਟਰ ਦਾ ਪੱਖ ਪੂਰ ਰਹੀ ਹੈ, ਉਨ੍ਹਾਂ ਨੂੰ ਟੈਕਸਾਂ ਵਿੱਚ ਰਿਆਇਤਾਂ ਦੇ ਰਹੀ ਹੈ, ਉਨ੍ਹਾਂ ਦੇ ਰਾਸ਼ਟਰੀ�ਿਤ ਬੈਂਕਾਂ ਤੋਂ ਲਏ ਕਰਜ਼ੇ ਮੁਆਫ਼ ਕਰ ਰਹੀ ਹੈ, ਪਰ ਸਾਰੀਆਂ ਆਮ ਲੋੜਾਂ ਦੀਆਂ ਵਸਤੂਆਂ ’ਤੇ ਵਾਧੂ ਟੈਕਸ ਲਗਾ ਰਹੀ ਹੈ, ਜਿਸ ਨਾਲ ਗਰੀਬ ਅਤੇ ਮੱਧ ਵਰਗ ਪ੍ਰਭਾਵਤ ਹੋ ਰਿਹਾ ਹੈ। ਸਿਹਤ ਅਤੇ ਸਿੱਖਿਆ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ, ਕਿਉਕਿ ਦੋਵਾਂ ਖੇਤਰਾਂ ਵਿੱਚ ਨਿੱਜੀਕਰਨ ਅਤੇ ਧਨ-ਕੁਬੇਰਾਂ ਦੀ ਦਖਲਅੰਦਾਜ਼ੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਨਤੀਜੇ ਵਜੋਂ ਲੋਕ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਸਰਕਾਰ ਲੋਕਾਂ ਦੀਆਂ ਮੰਗਾਂ ਨੂੰ ਕੁਚਲਣ ਲਈ ਈ ਡੀ, ਸੀ ਬੀ ਆਈ ਅਤੇ ਪੁਲਸ ਸਮੇਤ ਸਮੁੱਚੀ ਰਾਜ ਮਸ਼ੀਨਰੀ ਦੀ ਵਰਤੋਂ ਕਰ ਰਹੀ ਹੈ। ਇਸ ਤਰ੍ਹਾਂ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ, ਇੱਥੋਂ ਤੱਕ ਕਿ ਨਿਆਂ ਪਾਲਿਕਾ ਵੀ ਦਬਾਅ ਹੇਠ ਹੈ। ਲੋਕਾਂ ਦੇ ਪ੍ਰਤੀਕਰਮ ਤੋਂ ਬਚਣ ਲਈ ਉਹ ਸਮਾਜ ਨੂੰ ਵੰਡਣ ਲਈ, ਝੂਠ ਬੋਲ ਕੇ, ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਅਤੇ ਸਕੂਲਾਂ ਵਿੱਚ ਸਿੱਖਿਆ ਦੇ ਸਿਲੇਬਸ ਨੂੰ ਬਦਲ ਕੇ ਭਾਰਤੀ ਜਨਤਾ ਨੂੰ ਫਿਰਕੂ ਲੀਹਾਂ ’ਤੇ ਬਹੁਤ ਜ਼ਿਆਦਾ ਧਰੁਵੀਕਰਨ ਕਰਨ ਵਿਚ ਲੱਗੇ ਹੋਏ ਹਨ।
ਕੇਂਦਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਗੁਲਜ਼ਾਰ ਸਿੰਘ ਗੋਰੀਆ ਨੇ ਕਿਹਾ ਕਿ ਦਲਿਤਾਂ ਅਤੇ ਸਮਾਜ ਦੇ ਹੋਰ ਹਾਸ਼ੀਏ ’ਤੇ ਪਏ ਵਰਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮਨਰੇਗਾ ਸਮੇਤ ਵਾਂਝੇ ਲੋਕਾਂ ਲਈ ਸਕੀਮਾਂ ਦੇ ਬਜਟ ਵਿੱਚ ਕਟੌਤੀ ਕੀਤੀ ਗਈ ਹੈ। ਨਤੀਜੇ ਵਜੋਂ ਮਜ਼ਦੂਰਾਂ, ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਧਣ ਦੀਆਂ ਰਿਪੋਰਟਾਂ ਹਨ।
ਸੀ ਪੀ ਆਈ ਦੀ ਪੰਜਾਬ ਸੂਬਾ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੋ ਰਿਹਾ ਹੈ ਅਤੇ ਇਕਹਿਰੇ ਸਮਾਜ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਨਾਲ ਸਬੰਧਤ ਮੁੱਦੇ ਜਿਵੇਂ ਪਾਣੀਆਂ ਦਾ ਮੁੱਦਾ, ਚੰਡੀਗੜ੍ਹ ਦੀ 10 ਏਕੜ ਜ਼ਮੀਨ ਹਰਿਆਣਾ ਨੂੰ ਸੌਂਪਣਾ, ਸਰਹੱਦ ਤੋਂ 50 ਕਿਲੋਮੀਟਰ ਤੱਕ ਸਰਹੱਦ ਦੀ ਸੁਰੱਖਿਆ ਸੰਭਾਲਣਾ ਇਸ ਦੀਆਂ ਕੁਝ ਗੰਭੀਰ ਉਦਾਹਰਣਾਂ ਹਨ। ਸੀ ਪੀ ਆਈ ਦੇ ਲੁਧਿਆਣਾ ਜ਼ਿਲ੍ਹਾ ਸਕੱਤਰ ਡੀ ਪੀ ਮੌੜ ਨੇ ਸੁਚੇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ, ਭੂਮੀ ਅਤੇ ਰੇਤ ਮਾਫ਼ੀਆ ਸਮੇਤ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।ਸਰਕਾਰੀ ਨੌਕਰੀਆਂ ਵਿੱਚ ਬਹੁਤ ਘੱਟ ਭਰਤੀ ਹੈ ਅਤੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਪਿਛਲੇ 12 ਸਾਲਾਂ ਤੋਂ ਉਜਰਤਾਂ ਨਹੀਂ ਸੋਧੀਆਂ ਗਈਆਂ।ਉਹਨਾ ਕਿਹਾ ਕਿ ਆਸ਼ਾ, ਆਂਗਨਵਾੜੀ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ। ਘੱਟੋ-ਘੱਟ ਉਜਰਤ ਨੂੰ ਸੋਧ ਕੇ 26000/ ਪ੍ਰਤੀ ਮਹੀਨਾ ਕੀਤਾ ਜਾਵੇ। ਐੱਮ ਐੱਸ ਭਾਟੀਆ ਨੇ ਸਾਰੇ ਆਏ ਸਾਥੀਆਂ ਦਾ ਸਵਾਗਤ ਕੀਤਾ।ਰੈਲੀ ਵਿੱਚ ਰੋਪੜ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਕਪੂਰਥਲਾ ਤੋਂ ਸਾਥੀਆਂ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਨੰਗਲੀ, ਰਛਪਾਲ ਸਿੰਘ, ਜੈਪਾਲ ਸਿੰਘ ਤੇ ਨਿਰੰਜਨ ਦਾਸ ਮੇਹਲੀ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਦੀ ਪਾਰਟੀ ਦੇ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਰਮੇਸ਼ ਰਤਨ ਉਚੇਚੇ ਤੌਰ ’ਤੇ ਸ਼ਾਮਿਲ ਹੋਏ।
ਸੰਬੋਧਨ ਕਰਨ ਵਾਲਿਆਂ ਤੇ ਉਚੇਚੇ ਤੌਰ ’ਤੇ ਸ਼ਾਮਿਲ ਹੋਣ ਵਾਲਿਆਂ ਵਿੱਚ ਵਿਜੇ ਕੁਮਾਰ, ਕੇਵਲ ਸਿੰਘ ਬਨਵੈਤ, ਅਵਤਾਰ ਛਿੱਬਰ, ਐੱਸ ਪੀ ਸਿੰਘ, ਵਿਨੋਦ ਕੁਮਾਰ, ਜਗਦੀਸ਼ ਬੌਬੀ, ਭਗਵਾਨ ਸਿੰਘ ਸੋਮਲ ਖੇੜੀ, ਗੁਰਨਾਮ ਸਿੰਘ ਬਹਾਦਰਕੇ, ਨਿਰੰਜਨ ਸਿੰਘ ਦੋਰਾਹਾ, ਗੁਰਮੀਤ ਸਿੰਘ ਖੰਨਾ, ਸੁਰਿੰਦਰ ਸਿੰਘ ਜਲਾਲਦੀਵਾਲ ਤੇ ਕਰਤਾਰ ਰਾਮ ਆਦਿ ਸ਼ਾਮਲ ਸਨ। ਡਾ. ਰਜਿੰਦਰਪਾਲ ਸਿੰਘ ਔਲਖ ਨੇ ਮੰਚ ਸੰਚਾਲਨ ਕੀਤਾ।ਇਸ ਮੌਕੇ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਲੜਦਿਆਂ ਸ਼ਹੀਦ ਹੋਏ ਜ਼ਿਲ੍ਹਾ ਲੁਧਿਆਣਾ ਦੇ ਸਾਥੀਆਂ ਦੇ ਪਰਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਵਿੱਚ ਗੁਰਮੇਲ ਸਿੰਘ ਹੁੂੰਝਣ ਅਤੇ ਜੋਗਿੰਦਰ ਸਿੰਘ, ਹਰਪਾਲ ਸਿੰਘ ਮਜਾਲੀਆਂ, ਲਾਭ ਸਿੰਘ ਰੌੜ ਅਤੇ ਉਨ੍ਹਾਂ ਦੇ ਪੁੱਤਰ ਸਰਵਣ ਸਿੰਘ, ਵਰਿਆਮ ਸਿੰਘ ਓਬਰਾਏ ਦੇ ਪਰਵਾਰ ਸ਼ਾਮਲ ਸਨ।ਇਸ ਮੌਕੇ ਪਿੰਡ ਦੀ ਸਰਪੰਚ ਕਮਲਜੀਤ ਕੌਰ, ਉਨ੍ਹਾ ਦੇ ਪਤੀ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਮੋਗਾ ਤੋਂ ਆਈ ਟੀਮ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਚਮਕੌਰ ਸਿੰਘ ਦੀ ਅਗਵਾਈ ਵਿੱਚ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਸੰਬੰਧਤ ਏਟਕ ਵੱਲੋਂ ਚਾਹ-ਪਾਣੀ ਦੇ ਲੰਗਰ ਦਾ ਸੁਚੱਜਾ ਇੰਤਜ਼ਾਮ ਕੀਤਾ ਗਿਆ।