ਸੁਖਬੀਰ ਬਾਦਲ ਦੇ ਅਸਤੀਫੇ ’ਤੇ ਫੈਸਲਾ ਟਲਿਆ

0
121

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੋਮਵਾਰ ਇਥੇ ਹੋਈ ਆਪਣੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਦਿੱਤੇ ਗਏ ਅਸਤੀਫੇ ਬਾਰੇ ਫੈਸਲਾ ਟਾਲ ਦਿੱਤਾ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਬਾਰੇ ਕੋਈ ਵੀ ਫੈਸਲਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਸਣੇ ਹੋਰਨਾਂ ਡੈਲੀਗੇਟਾਂ ਨਾਲ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ। ਭੂੰਦੜ ਦੀ ਅਗਵਾਈ ’ਚ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਲੰਮੀ ਵਿਚਾਰ-ਚਰਚਾ ਕੀਤੀ ਗਈ, ਪਰ ਕੋਈ ਵੀ ਫੈਸਲਾ ਨਹੀਂ ਲਿਆ ਗਿਆ।
ਵਰਕਿੰਗ ਕਮੇਟੀ ਦੀ ਮੀਟਿੰਗ ’ਚ ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ। ਦਲ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਸੂਰਤ ਵਿਚ ਚੰਡੀਗੜ੍ਹ ’ਚ ਇੱਕ ਇੰਚ ਵੀ ਜ਼ਮੀਨ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ।