16.8 C
Jalandhar
Wednesday, November 20, 2024
spot_img

ਯੂਕਰੇਨ ’ਚ ਅਮਰੀਕਾ ਵੱਲੋਂ ਦੂਤਘਰ ਬੰਦ

ਕੀਵ : ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਦੂਤਘਰ ਨੇ ਬੁੱਧਵਾਰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਤ ਹਵਾਈ ਹਮਲੇ ਦੀ ਅਹਿਮ ਚੇਤਾਵਨੀ ਮਿਲੀ ਹੈ ਅਤੇ ਇਸ ਕਾਰਨ ਇਹਤਿਆਤ ਵਜੋਂ ਦੂਤਘਰ ਬੰਦ ਕੀਤਾ ਜਾ ਰਿਹਾ ਹੈ। ਦੂਤਘਰ ਨੇ ਆਪਣੇ ਮੁਲਾਜ਼ਮਾਂ ਨੂੰ ਵੱਖ-ਵੱਖ ਥਾਈਂ ਸੁਰੱਖਿਅਤ ਪਨਾਹ ਲੈ ਲੈਣ ਲਈ ਵੀ ਕਿਹਾ ਹੈ। ਨਾਲ ਹੀ ਅਮਰੀਕੀ ਨਾਗਰਿਕਾਂ ਨੂੰ ਹਵਾਈ ਚੇਤਾਵਨੀ ਦੀ ਸਥਿਤੀ ’ਚ ਤੁਰੰਤ ਸੁਰੱਖਿਅਤ ਥਾਵਾਂ ਉਤੇ ਪੁੱਜਣ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ ਗਿਆ ਹੈ। ਇੱਕ ਦਿਨ ਪਹਿਲਾਂ ਹੀ ਮਾਸਕੋ ਨੇ ਕਿਹਾ ਸੀ ਕਿ ਯੂਕਰੇਨ ਵੱਲੋਂ ਰੂਸ ਉਤੇ ਕੀਤੇ ਗਏ ਇੱਕ ਹਮਲੇ ’ਚ ਅਮਰੀਕਾ ਵਿਚ ਬਣੀਆਂ ਹੋਈਆਂ ਲੰਮੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਦੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਯੂਕਰੇਨ ਨੂੰ ਇਜਾਜ਼ਤ ਦਿੱਤੀ ਸੀ। ਇਸ ਇਜਾਜ਼ਤ ਤੋਂ ਬਾਅਦ ਯੂਕਰੇਨ ਵੱਲੋਂ ਇਨ੍ਹਾਂ ਲੰਮੀ ਦੂਰੀ ਦੀਆਂ ਮਿਜ਼ਾਈਲਾਂ ਰਾਹੀਂ ਰੂਸ ਦੇ ਬ੍ਰਾਇੰਸਕ ਖੇਤਰ ’ਚ ਇੱਕ ਅਸਲਾਖਾਨੇ ਨੂੰ ਨਿਸ਼ਾਨਾ ਬਣਾਇਆ ਗਿਆ।
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੀਤੇ ਸਤੰਬਰ ’ਚ ਚੇਤਾਵਨੀ ਦਿੱਤੀ ਸੀ ਕਿ ਜੇ ਪੱਛਮੀ ਦੇਸ਼ ਯੂਕਰੇਨ ਨੂੰ ਆਪਣੇ ਲੰਮੀ ਦੂਰੀ ਵਾਲੇ ਹਥਿਆਰਾਂ ਨਾਲ ਰੂਸ ਦੇ ਧੁਰ ਅੰਦਰ ਤੱਕ ਹਮਲੇ ਕਰਨ ਦੀ ਖੁੱਲ੍ਹ ਦਿੰਦੇ ਹਨ, ਤਾਂ ਇਸ ਦਾ ਮਤਲਬ ਹੋਵੇਗਾ ਕਿ ਨਾਟੋ ਦੇਸ਼, ਅਮਰੀਕਾ ਤੇ ਯੂਰਪੀ ਮੁਲਕ ਰੂਸ ਨਾਲ ਜੰਗ ਲੜ ਰਹੇ ਹਨ।
ਪੁਤਿਨ ਨੇ ਕਿਹਾ ਸੀਜੇ ਅਜਿਹਾ ਹੁੰਦਾ ਹੈ ਤਾਂ ਟਕਰਾਅ ਦੇ ਤੱਤ ਦੇ ਬਦਲਾਅ ਨੂੰ ਧਿਆਨ ’ਚ ਰੱਖਦੇ ਹੋਏ ਅਸੀਂ ਆਪਣੇ ਲਈ ਖਤਰੇ ਦੇ ਆਧਾਰ ’ਤੇ ਢੁਕਵੇਂ ਫੈਸਲੇ ਲਵਾਂਗੇ। ਰੂਸ ਨੇ ਹਾਲ ਹੀ ’ਚ ਹਵਾਈ ਹਮਲੇ ਵਧਾ ਦਿੱਤੇ ਹਨ।
ਉਸ ਨੇ ਇਸ ਹਫਤੇ ਯੂਕਰੇਨ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਡਰੋਨਾਂ ਆਦਿ ਦੀ ਮਦਦ ਨਾਲ ਕਈ ਜ਼ੋਰਦਾਰ ਹਮਲੇ ਕੀਤੇ ਹਨ।

Related Articles

Latest Articles