17.1 C
Jalandhar
Thursday, November 21, 2024
spot_img

ਸਿੱਖਾਂ ਦਾ ਮਖੌਲ ਉਡਾਉਣ ਵਾਲੇ ਚੁਟਕਲਿਆਂ ਦਾ ਕੇਸ ਸੁਪਰੀਮ ਕੋਰਟ ਸੁਣੇਗੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਦੱਸਿਆ ਕਿ ਉਹ ਸਿੱਖਾਂ ਦੇ ਚੁਟਕਲੇ ਦਿਖਾਉਣ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਠ ਹਫਤਿਆਂ ਬਾਅਦ ਸੁਣਵਾਈ ਕਰੇਗੀ। ਇਨ੍ਹਾਂ ਵੈੱਬਸਾਈਟਾਂ ’ਤੇ ਸਿੱਖਾਂ ਨੂੰ ਗਲਤ ਰੂਪ ਵਿਚ ਪੇਸ਼ ਕਰਨ ਦੇ ਦੋਸ਼ ਲਾਏ ਗਏ ਹਨ।
ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ ਵੀ ਵਿਸ਼ਵਾਨਾਥਨ ਦੀ ਬੈਂਚ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਮਾਮਲਾ ਹੈ।
ਪਟੀਸ਼ਨਰ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ’ਚ ਆਪਣੇ ਸੁਝਾਅ ਤੇ ਹੋਰ ਧਿਰਾਂ ਦੇ ਸੁਝਾਅ ਛੋਟੇ ਸੰਗ੍ਰਹਿ ਵਜੋਂ ਪੇਸ਼ ਕਰੇਗੀ। ਬੈਂਚ ਨੇ ਉਸ ਨੂੰ ਅੱਠ ਹਫਤਿਆਂ ਦਾ ਸਮਾਂ ਦਿੰਦਿਆਂ ਇਸ ਮਾਮਲੇ ਨੂੰ ਸੂਚੀਬੱਧ ਕੀਤਾ। ਸੁਣਵਾਈ ਮੌਕੇ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕੀਤਾ।
ਉਸ ਨੇ ਕਿਹਾ ਕਿ ਇਨ੍ਹਾਂ ਔਰਤਾਂ ਦੇ ਪਹਿਰਾਵੇ ਦਾ ਮਜ਼ਾਕ ਉਡਾਇਆ ਜਾਂਦਾ ਸੀ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲਾਂ ’ਚ ਧੱਕੇਸ਼ਾਹੀ ਨਾਲ ਜੂਝਣਾ ਪੈਂਦਾ ਸੀ। ਪਟੀਸ਼ਨਕਰਤਾ ਨੇ ਇੱਕ ਘਟਨਾ ਦਾ ਹਵਾਲਾ ਦਿੱਤਾ, ਜਿਸ ’ਚ ਇੱਕ ਮੁੰਡੇ ਨੇ ਕਥਿਤ ਤੌਰ ’ਤੇ ਸਕੂਲ ’ਚ ਧੱਕੇਸ਼ਾਹੀ ਕਾਰਨ ਖੁਦਕੁਸ਼ੀ ਕਰ ਲਈ ਸੀ।
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਜਿਹੀਆਂ ਵੈੱਬਸਾਈਟਾਂ, ਜੋ ਸਰਦਾਰਾਂ ਜਾਂ ਸਿੱਖਾਂ ’ਤੇ ਚੁਟਕਲੇ ਬਣਾਉਂਦੀਆਂ ਹਨ, ਉਨ੍ਹਾਂ ’ਤੇ ਸਨਮਾਨ ਨਾਲ ਜਿਊਣ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਨ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

Related Articles

Latest Articles